25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਕੋਟਫੱਤਾ, 24 ਸਤੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਹਾਨ ਸੂਫੀ ਸੰਤ ਅਤੇ ਪੰਜਾਬੀ ਦੇ ਪਹਿਲੇ ਮਹਾਨ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਦੀ ਯੋਗ ਅਗਵਾਈ ਵਿਚ ਪੰਜਾਬੀ ਅਧਿਆਪਕਾ ਪਰਮਜੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪ੍ਰਫੁੱਲਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 25-09-2026
ਕੋਟਫੱਤਾ, 24 ਸਤੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਹਾਨ ਸੂਫੀ ਸੰਤ ਅਤੇ ਪੰਜਾਬੀ ਦੇ ਪਹਿਲੇ ਮਹਾਨ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਦੀ ਯੋਗ ਅਗਵਾਈ ਵਿਚ ਪੰਜਾਬੀ ਅਧਿਆਪਕਾ ਪਰਮਜੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪ੍ਰਫੁੱਲਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ਸਮੁੱਚੀ ਪ੍ਰਬੰਧਕੀ ਜ਼ਿੰਮੇਵਾਰੀ ਸਰਦਾਰ ਕਰਤਾਰ ਸਿੰਘ ਹਾਊਸ ਦੁਆਰਾ ਨਿਭਾਈ ਗਈ । ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ-ਬੋਲੀ ਵਿਚ ਪਰਪੱਕਤਾ ਹਾਸਲ ਕਰਨ ਨਾਲ ਹੀ ਤੁਸੀਂ ਦੂਜੀਆਂ ਭਾਸ਼ਾਵਾਂ ਸਹੀ ਤਰੀਕੇ ਨਾਲ ਸਿੱਖ ਸਕਦੇ ਹੋ, ਇਸ ਲਈ ਮਾਤ-ਭਾਸ਼ਾ ਪੰਜਾਬੀ ਵਿਚ ਮੁਹਾਰਤ ਹਾਸਿਲ ਕਰੋ ਤਾਂ ਜੋ ਤੁਸੀਂ ਵੱਧ ਤੋਂ ਵੱਧ ਭਾਸ਼ਾਵਾਂ ਸਿੱਖ ਸਕੋ।
ਪਿਛਲੀ ਖ਼ਬਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵੇ ‘ਆਪ’ ਸਰਕਾਰ- ਗੁਰਮੀਤ ਸਿੰਘ ਸੰਧੂ ਅਗਲੀ ਖ਼ਬਰ ਧੀਆਂ ਦੇ ਵਿਆਹ ਮੌਕੇ ਪੰਚਾਇਤ ਦੇਵੇਗੀ 11 ਹਜ਼ਾਰ ਰੁਪਏ ਦਾ ਸ਼ਗਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।