25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵੇ ‘ਆਪ’ ਸਰਕਾਰ- ਗੁਰਮੀਤ ਸਿੰਘ ਸੰਧੂ

ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਮੌਜੂਦਾ ਸਰਕਾਰ ਨੂੰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਉਨ੍ਹਾਂ ਦੀ ਜ਼ਮੀਨੀ ਪੱਧਰ ’ਤੇ ਹੋਈ ਤਰੱਕੀ ਬਾਰੇ ਲੋਕਾਂ ਦੇ ਸਵਾਲਾਂ ਦਾ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ । ਇਹ ਪ੍ਰਗਟਾਵਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਿਰਫ਼ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ ।

ਜ਼ਮੀਨੀ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਲੋਕਾਂ ਨਾਲ ਸਿੱਧਾ ਸੰਵਾਦ ਕਰੇ 25-09-2026
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਮੌਜੂਦਾ ਸਰਕਾਰ ਨੂੰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਉਨ੍ਹਾਂ ਦੀ ਜ਼ਮੀਨੀ ਪੱਧਰ ’ਤੇ ਹੋਈ ਤਰੱਕੀ ਬਾਰੇ ਲੋਕਾਂ ਦੇ ਸਵਾਲਾਂ ਦਾ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ । ਇਹ ਪ੍ਰਗਟਾਵਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਿਰਫ਼ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦਾ ਆਮ ਨਾਗਰਿਕ ਰੁਜ਼ਗਾਰ, ਮਹਿੰਗਾਈ, ਕਿਸਾਨੀ, ਸਿਹਤ ਸਹੂਲਤਾਂ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਕਾਰ ਤੋਂ ਸਪੱਸ਼ਟ ਜਵਾਬ ਅਤੇ ਠੋਸ ਕਾਰਵਾਈ ਦੀ ਉਮੀਦ ਰੱਖਦਾ ਹੈ । ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਚਾ ਹੀਦਾ ਹੈ। ਸੰਧੂ ਨੇ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਕਿਸੇ ਵੀ ਹਾਲਤ ਵਿੱਚ ਅਣਸੁਣਿਆ ਨਹੀਂ ਹੋਣ ਦਿੱਤਾ ਜਾਵੇਗਾ। ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਜਾਣਿਆ ਜਾਵੇਗਾ ।
ਪਿਛਲੀ ਖ਼ਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੰਟੀ ਵਲੋਂ ਸੁਣਵਾਈ ਕੈਂਪ 26 ਨੂੰ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।