ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦਾ ਸੈਂਟਰ ਪ੍ਰਾਇਮਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਰਾਮਪੁਰਾ ਫੂਲ, 25 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸੈਂਟਰ ਪ੍ਰਾਇਮਰੀ ਖੇਡਾਂ ਅੰਡਰ 11 ਕਬੱਡੀ ਨੈਸ਼ਨਲ ਸਟਾਈਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਗੁਰੂ ਹਰਗੋਬਿੰਦ ਸਕੂਲ ਪਿੱਥੋ ਸਕੂਲ ਦੀਆਂ ਲੜਕੀਆਂ ਨੇ ਸੈਂਟਰ ਪ੍ਰਾਇਮਰੀ ਖੇਡਾਂ ਵਿਚ ਇਹ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥਣਾਂ ਨੇ ਆਪਣੇ ਸਕੂਲ, ਆਪਣੇ ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਅਜੀਤ ਡੈਸਕ
26-09-2026