26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗਣੇਸ਼ ਵਿਸਰਜਨ ਦੌਰਾਨ ਨਹਿਰ ’ਚ ਡੁੱਬੇ ਬੱਚੇ ਨਾ ਮਿਲਣ ’ਤੇ ਮਾਪਿਆਂ ’ਚ ਰੋਸ

ਬਠਿੰਡਾ, 25 ਸਤੰਬਰ (ਵੀਰਪਾਲ ਸਿੰਘ)- ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ ਦੇ ਤੇਜ਼ ਪਾਣੀ ਦੇ ਵਹਾਅ ਵਿਚ ਰੁੜ੍ਹੇ ਭੈਣ-ਭਰਾ ਦੀ ਭਾਲ ਕਈ ਦਿਨ ਬੀਤਣ ਦੇ ਬਾਵਜੂਦ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਤੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਪਣੇ ਬੱਚਿਆਂ ਦੀ ਉਡੀਕ ਕਰ ਰਹੇ ਮਾਪਿਆਂ ਦਾ ਦੁੱਖ ਉਸ ਸਮੇਂ ਹੋਰ ਵਧ ਗਿਆ, ਜਦੋਂ ਲਗਾਤਾਰ ਭਾਲ ਦੇ ਬਾਵਜੂਦ ਬੱਚਿਆਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।

ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਵੀਰਪਾਲ ਸਿੰਘ)- ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ ਦੇ ਤੇਜ਼ ਪਾਣੀ ਦੇ ਵਹਾਅ ਵਿਚ ਰੁੜ੍ਹੇ ਭੈਣ-ਭਰਾ ਦੀ ਭਾਲ ਕਈ ਦਿਨ ਬੀਤਣ ਦੇ ਬਾਵਜੂਦ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਤੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਪਣੇ ਬੱਚਿਆਂ ਦੀ ਉਡੀਕ ਕਰ ਰਹੇ ਮਾਪਿਆਂ ਦਾ ਦੁੱਖ ਉਸ ਸਮੇਂ ਹੋਰ ਵਧ ਗਿਆ, ਜਦੋਂ ਲਗਾਤਾਰ ਭਾਲ ਦੇ ਬਾਵਜੂਦ ਬੱਚਿਆਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਬੱਚਿਆਂ ਦੀ ਭਾਲ ਲਈ ਪੀੜਤ ਪਿਤਾ ਨੂੰ ਬੱਚਿਆਂ ਭਾਲ ਲਈ ਨਹਿਰ ਵਿਚ ਉਤਰਨ ਲਈ ਮਜਬੂਰ ਹੋਣਾ ਪਿਆ। ਬੱਚਿਆਂ ਦੀ ਭਾਲ ਵਿਚ ਦੇਰੀ ਤੋਂ ਨਾਰਾਜ਼ ਲੋਕਾਂ ਨੇ ਨਹਿਰ ਦੀ ਪੱਟੜੀ ‘ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੱਚਿਆਂ ਦੀ ਭਾਲ ਲਈ ਬਚਾਅ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਹਰ ਪਲ ਭਾਰੀ ਹੋ ਰਿਹਾ ਹੈ ਅਤੇ ਉਹ ਆਪਣੇ ਬੱਚਿਆਂ ਦੀ ਸੁਰੱਖਿਅਤ ਭਾਲ ਦੀ ਉਮੀਦ ਲਾਈ ਬੈਠੇ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਿਹਾ ਕਿ ਨਹਿਰ ਵਿਚ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਭਾਲ ਮੁਹਿੰਮ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪ੍ਰਸ਼ਾਸਨ ਨੂੰ ਉਪਲਬਧ ਸਾਰੇ ਸਾਧਨਾਂ ਦੀ ਵਰਤੋਂ ਕਰਕੇ ਤਲਾਸ਼ ਮੁਹਿੰਮ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਨਹਿਰ ਵਿਚ ਡੁੱਬੇ ਦੋਵਾਂ ਬੱਚਿਆਂ ਦੀ ਭਾਲ ਲਈ ਤੁਰੰਤ ਪ੍ਰਭਾਵਸ਼ਾਲੀ ਰਾਹਤ ਤੇ ਤਲਾਸ਼ ਮੁਹਿੰਮ ਚਲਾਈ ਜਾਵੇ ਤੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਖ਼ਬਰ ਲਿਖੇ ਜਾਣ ਦੌਰਾਨ ਪੀੜਤਾਂ ਵਲੋਂ ਧਰਨਾ ਪ੍ਰਦਰਸ਼ਨ ਦੀ ਥਾਂ ਬਦਲ ਪਰਸਰਾਮ ਨਗਰ ਚੌਕ ਵਿਚ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਮੌਕੇ ਪੀੜਤਾਂ ਦੇ ਹੱਕ ਵਿਚ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਤੇ ਸਾਬਕਾ ਐਮ.ਸੀ. ਵਿਜੈ ਕੁਮਾਰ ਵਲੋਂ ਧਰਨੇ ਵਿਚ ਸ਼ਮੂਲੀਅਤ ਕੀਤੀ ਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ 116 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਨੂੰ ਮਨਾਇਆ ਜਾਵੇਗਾ - ਹਰਜਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।