26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਲਿਬਰੇਸ਼ਨ ਵਲੋਂ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

ਮਾਨਸਾ, 25 ਸਤੰਬਰ (ਵਿ. ਪ੍ਰਤੀ)- ਸੀ.

ਅਜੀਤ ਡੈਸਕ 26-09-2026
ਮਾਨਸਾ, 25 ਸਤੰਬਰ (ਵਿ.ਪ੍ਰਤੀ)- ਸੀ.ਪੀ.ਆਈ.(ਐੱਮ.ਐੱਲ.) ਲਿਬਰੇਸ਼ਨ ਤੇ ਹੋਰ ਸੰਗਠਨਾਂ ਨੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਦਿੱਲੀ ਵਿਖੇ ਧਰਨੇ ’ਤੇ ਬੈਠੇ ਸਮਾਜਿਕ ਤੇ ਸਿਆਸੀ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਮੀਟਿੰਗ ਦੌਰਾਨ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾ. ਰਾਜਵਿੰਦਰ ਸਿੰਘ ਰਾਣਾ, ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾ. ਨਛੱਤਰ ਸਿੰਘ ਖੀਵਾ, ਸੂਬਾ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਸੰਵਿਧਾਨ ਤੇ ਲੋਕਤੰਤਰ ਨਾਲ ਧੋਖਾ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਅੰਦੋਲਨ ਨੂੰ ਠੱਲ੍ਹ ਨਹੀਂ ਪਾ ਸਕਦੀਆਂ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਰੋਕ ਕੇ ਨਾਜਾਇਜ਼ ਤੌਰ ’ਤੇ ਕੱਟੇ ਗਏ ਹਰੇਕ ਵੋਟਰ ਦੇ ਵੋਟਿੰਗ ਅਧਿਕਾਰ ਦੀ ਬਹਾਲੀ ਕੀਤੀ ਜਾਵੇ। ਇਸ ਮੌਕੇ ਸੁਰਿੰਦਰ ਪਾਲ ਸ਼ਰਮਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਵਿੰਦਰ ਸਿੰਘ ਘਰਾਂਗਣਾ, ਗੁਰਸੇਵਕ ਸਿੰਘ ਮਾਨ, ਇਨਕਲਾਬੀ ਨੌਜਵਾਨ ਸਭਾ ਦੇ ਹੈਪੀ ਸਿੰਘ ਮਾਨ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਲੁਧਿਆਣਾ ’ਚ 25 ਨਵੰਬਰ ਤੋਂ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਪਰਾਲੀ ਨੂੰ ਇਕੱਠਾ ਕਰਨ ਤੇ ਸੰਭਾਲਣ ਲਈ 43 ਏਕੜ ਜ਼ਮੀਨ ਦੀ ਪਛਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।