27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਕਾਲਜ ਆਫ਼ ਫਾਰਮੇਸੀ ਵਿਖੇ ‘ਵਿਸ਼ਵ ਫ਼ਾਰਮਾਸਿਸਟ ਦਿਵਸ’ ਮਨਾਇਆ

ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕਾਲਜ ਆਫ਼ ਫਾਰਮੇਸੀ, ਕੋਟਸ਼ਮੀਰ ਵਿਖੇ ‘ਵਿਸ਼ਵ ਫਾਰਮਾਸਿਸਟ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਪੰਜਾਬ ਗਰੁੱਪ ਆਫ਼ ਇੰਸਟੀਚਿਊਟਸ ਦੇ ਮਾਲਕ ਡਾ.

ਪੰਜਾਬ ਕਾਲਜ ਆਫ਼ ਫਾਰਮੇਸੀ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢਣ ਸਮੇਂ ਵਿਦਿਆਰਥੀ ਤੇ ਕਾਲਜ ਸਟਾਫ਼। ਅਜੀਤ ਤਸਵੀਰ 27-09-2026
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕਾਲਜ ਆਫ਼ ਫਾਰਮੇਸੀ, ਕੋਟਸ਼ਮੀਰ ਵਿਖੇ ‘ਵਿਸ਼ਵ ਫਾਰਮਾਸਿਸਟ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਪੰਜਾਬ ਗਰੁੱਪ ਆਫ਼ ਇੰਸਟੀਚਿਊਟਸ ਦੇ ਮਾਲਕ ਡਾ. ਜੀ. ਐੱਸ. ਨਾਗਪਾਲ ਅਤੇ ਡਾ. ਐੱਚ. ਕੇ. ਨਾਗਪਾਲ ਨੇ ਕੀਤੀ। ਇਸ ਮੌਕੇ ਡਾ. ਜੀ. ਐੱਸ. ਨਾਗਪਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ‘ਸਵੱਛ ਭਾਰਤ ਅਭਿਆਨ’ ਅਤੇ ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ (ਏ.ਐੱਮ.ਆਰ.) ਨਾਲ ਸਬੰਧਿਤ ਵਿਸ਼ਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕਾਲਜ ਦੀ ਪ੍ਰਿੰਸੀਪਲ ਡਾ: ਸ਼ਿਵਾਨੀ ਬਾਂਸਲ ਨੇ ਵੀ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਫਾਰਮਾ ਕੁਇੱਜ਼ ਮੁਕਾਬਲਾ, ਏ. ਐੱਮ. ਆਰ. ਸਬੰਧੀ ਰੀਲਾਂ, ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ, ਪੋਸਟਰ ਪੇਸ਼ਕਾਰੀ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਵਿਚ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਸਿਹਤ, ਸਵੱਛਤਾ, ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਕਲੇਰ ਸਕੂਲ ਵਿਖੇ 7 ਵੀਂ ਨੈਸ਼ਨਲ ਕ੍ਰਿਕਟ ਚੈਂਪੀਅਨਸ਼ਿਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੂੰ 7 ਜ਼ੋਨਾਂ ਅਤੇ 22 ਸਰਕਲਾਂ ’ਚ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।