ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ
ਤਲਵੰਡੀ ਸਾਬੋ, 26 ਸਤੰਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੇ ਸਥਾਪਨਾ ਦਿਵਸ ਮੌਕੇ ਵਿਦਿਆਰਥਣਾਂ ਵਿਚ ਸਮਾਜ ਸੇਵਾ ਪ੍ਰਤੀ ਜਾਗਰੂਕਤਾ ਪੈਦਾ ਕਰਨ, ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਅਤੇ ਉਨ੍ਹਾਂ ਵਿਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਦੇ ਉਦੇਸ਼ ਨਾਲ ‘ਸਵੈ-ਸੇਵਾ ਤੋਂ ਅਗਵਾਈ ਤੱਕ: ਐਨ. ਐਸ.
ਮ
ਮੁੱਖ ਬੁਲਾਰੇ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਅਧਿਕਾਰੀ।
27-09-2026
ਤਲਵੰਡੀ ਸਾਬੋ, 26 ਸਤੰਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੇ ਸਥਾਪਨਾ ਦਿਵਸ ਮੌਕੇ ਵਿਦਿਆਰਥਣਾਂ ਵਿਚ ਸਮਾਜ ਸੇਵਾ ਪ੍ਰਤੀ ਜਾਗਰੂਕਤਾ ਪੈਦਾ ਕਰਨ, ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਅਤੇ ਉਨ੍ਹਾਂ ਵਿਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਦੇ ਉਦੇਸ਼ ਨਾਲ ‘ਸਵੈ-ਸੇਵਾ ਤੋਂ ਅਗਵਾਈ ਤੱਕ: ਐਨ.ਐਸ.ਐਸ. ਦੀ ਬਦਲਾਅਕਾਰੀ ਭੂਮਿਕਾ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਲੈਕਚਰ ਦੌਰਾਨ ਡਾ. ਮੁਜ਼ੱਫਰ ਅਹਿਮਦ ਡਾਰ, ਸਹਾਇਕ ਪ੍ਰੋਫੈਸਰ, ਇਤਿਹਾਸ ਵਿਭਾਗ, ਵਿਗਿਆਨ, ਮਨੁੱਖੀ ਵਿਗਿਆਨ ਤੇ ਭਾਸ਼ਾਵਾਂ ਫੈਕਲਟੀ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਡਾ. ਮੁਜ਼ੱਫਰ ਅਹਿਮਦ ਡਾਰ ਨੇ ਐਨ.ਐਸ. ਐਸ. ਦੇ ਉਦੇਸ਼ਾਂ, ਮਹੱਤਤਾ ਅਤੇ ਵਿਦਿਆਰਥੀ ਜੀਵਨ ਵਿਚ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਅਮਨਪਾਲ ਕੌਰ ਨੇ ਕਿਹਾ ਕਿ ਐਨ.ਐਸ.ਐਸ. ਰਾਹੀਂ ਵਿਦਿਆਰਥਣਾਂ ਨੂੰ ਸਮਾਜ ਸੇਵਾ ਨਾਲ ਜੁੜਨ ਦੇ ਨਾਲ-ਨਾਲ ਆਪਣੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਮੌਕੇ ਮਿਲਦੇ ਹਨ। ਅਕਾਦਮਿਕ ਇੰਚਾਰਜ ਪ੍ਰੋ. ਰਾਜਨਦੀਪ ਕੌਰ ਨੇ ਐਨ.ਐਸ.ਐਸ.ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਸਮਾਜ ਭਲਾਈ ਦੀ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਐਨ.ਐਸ.ਐਸ. ਵਿਦਿਆਰਥਣਾਂ ਨੂੰ ਸਮਾਜ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਸੇਵਾ, ਸਹਿਯੋਗ ਅਤੇ ਅਗਵਾਈ ਦੀ ਭਾਵਨਾ ਪੈਦਾ ਕਰਨ ਦਾ ਪ੍ਰਭਾਵਸ਼ਾਲੀ ਮੰਚ ਹੈ। ਸਮਾਪਤੀ ਦੌਰਾਨ ਪ੍ਰਬੰਧਕਾਂ ਵਲੋਂ ਮੁੱਖ ਬੁਲਾਰੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਬਲਦੀਪ ਕੌਰ ਤੇ ਧਾਰਮਿਕ ਵਿਭਾਗ ਤੋਂ ਪ੍ਰੋ. ਅਰਸ਼ਦੀਪ ਸਿੰਘ ਸਮੇਤ ਕਾਲਜ ਦਾ ਹੋਰ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।