ਬੱਸ ਤੋਂ ਡਿਗਣ ਕਾਰਨ ਔਰਤ ਗੰਭੀਰ ਜ਼ਖਮੀ
ਬਠਿੰਡਾ, 28 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬੱਸ ਸਟੈਂਡ ਨੇੜੇ ਇਕ ਔਰਤ ਮਿੰਨੀ ਬੱਸ ਤੋਂ ਹੇਠਾਂ ਉਤਰਨ ਸਮੇਂ ਬੱਸ ਤੋਂ ਹੇਠਾਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਨਿਤੀਸ਼ ਸੇਨ ਸਹਾਰਾ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ।
ਅਜੀਤ ਡੈਸਕ
29-09-2026