- ਖੇਡਾਂ ਵਤਨ ਪੰਜਾਬ ਦੀਆਂ- ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਨੇ ਤਗਮੇ ਜਿੱਤਣ ਲਈ ਵਿਖਾਇਆ ‘ਦਮ’
ਬਠਿੰਡਾ, 29 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਠਿੰਡਾ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਨੇ ਤਗਮੇ ਜਿੱਤਣ ਲਈ ਤਕੜਾ ਜ਼ੋਰ ਲਿਆ। ਇੱਥੇ ਵੱਖ-ਵੱਖ ਖੇਡ ਮੈਦਾਨਾਂ ਵਿਚ ਹੋਏ ਮੁਕਾਬਲਿਆਂ ਵਿਚ ਖਿਡਾਰੀਆਂ ’ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਅਜੀਤ ਡੈਸਕ
30-09-2026