01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਪੁਸਤਕ ਪ੍ਰਦਰਸ਼ਨੀ

ਸੰਗਤ ਮੰਡੀ, 30 ਸਤੰਬਰ (ਸੁਖਤੇਜ ਧਾਲੀਵਾਲ)-ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਤੋਂ ਇਲਾਵਾ ਵੱਖ-ਵੱਖ ਦੇਸ਼ ਭਗਤਾਂ ਦੇ ਪੋਸਟਰ ਵੀ ਲਗਾਏ ਗਏ ਅਤੇ ਇਨਕਲਾਬੀ ਤੇ ਅਗਾਂਹਵਧੂ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ।

ਅਜੀਤ ਡੈਸਕ 01-10-2026
ਸੰਗਤ ਮੰਡੀ, 30 ਸਤੰਬਰ (ਸੁਖਤੇਜ ਧਾਲੀਵਾਲ)-ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਤੋਂ ਇਲਾਵਾ ਵੱਖ-ਵੱਖ ਦੇਸ਼ ਭਗਤਾਂ ਦੇ ਪੋਸਟਰ ਵੀ ਲਗਾਏ ਗਏ ਅਤੇ ਇਨਕਲਾਬੀ ਤੇ ਅਗਾਂਹਵਧੂ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਵਿਦਿਆਰਥੀ ਗੁਰਦਾਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਅਜੇ ਤੱਕ ਸਾਕਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ੀ-ਵਿਦੇਸ਼ੀ ਕਾਰਪੋਰੇਟਾਂ ਵਲੋਂ ਮੁਲਕ ਦੀ ਲੁੱਟ ਕੀਤੀ ਜਾ ਰਹੀ ਹੈ, ਜਦਕਿ ਵਿਦਿਆਰਥੀਆਂ ਨੂੰ ਸਸਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਬਜਾਏ ਸਰਕਾਰੀ ਬਜਟਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ। ਰੁਜ਼ਗਾਰ ਦੇ ਮੌਕੇ ਵੀ ਨੌਜਵਾਨਾਂ ਲਈ ਸੀਮਤ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਿੱਖਿਆ ਤੇ ਰੁਜ਼ਗਾਰ ਦੇ ਹੱਕਾਂ ਦੀ ਪ੍ਰਾਪਤੀ ਲਈ ਇਕੱਠੇ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਅਤੇ ਆਪਣੀ ਮੁਕਤੀ ਦਾ ਰਾਹ ਪਛਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਰਾਹ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਕੇ ਅਪਣਾਇਆ ਜਾ ਸਕਦਾ ਹੈ। ਪੁਸਤਕ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਇਨਕਲਾਬੀ ਤੇ ਅਗਾਂਹਵਧੂ ਸਾਹਿਤ ਦੀਆਂ ਕਿਤਾਬਾਂ ਵਿਚ ਭਾਰੀ ਦਿਲਚਸਪੀ ਦਿਖਾਈ। ਖਾਸ ਕਰਕੇ ਸ਼ਹੀਦ ਭਗਤ ਸਿੰਘ ਦੀ ਪੁਸਤਕ ‘ਮੈਂ ਨਾਸਤਿਕ ਕਿਉਂ ਹਾਂ’ ਵਿਦਿਆਰਥੀਆਂ ਦੀ ਖਿੱਚ ਦਾ ਕੇਂਦਰ ਰਹੀ। ਪ੍ਰਦਰਸ਼ਨੀ ਨੂੰ ਸਫ਼ਲ ਬਣਾਉਣ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਹਰਪ੍ਰੀਤ ਰਣੀਆਂ, ਸੁਖਬੀਰ, ਹਰਪ੍ਰੀਤ, ਅਮਰਜੀਤ ਅਤੇ ਰਿੰਪੀ ਸਿਧਾਣੀ ਸਮੇਤ ਹੋਰਨਾਂ ਨੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਰਾਮਲੀਲ੍ਹਾ ਦੇ ਦੂਸਰੇ ਦਿਨ ਤਾੜਕਾ ਦਾ ਡਰਾਵਣ ਦ੍ਰਿਸ਼ ਬਣਿਆ ਖਿੱਚ ਦਾ ਕੇਂਦਰ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪਿੰਡਾਂ ’ਚ ਲਾਮਬੰਦੀ ਕਰਨ ਲਈ ਵਿਧਾਇਕ ਬਲਕਾਰ ਸਿੱਧੂ ਪਿੰਡ-ਪਿੰਡ ਜਾ ਕੇ ਕਰ ਰਹੇ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।