01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦਿਲ ਦਿਵਸ’ ਮਨਾਇਆ

ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ਵਿਸ਼ਵ ਦਿਲ ਦਿਵਸ ਮੌਕੇ ‘ਦਿਲ ਦੀ ਧੜਕਣ ਨੂੰ ਨਜ਼ਰ ਅੰਦਾਜ਼ ਨਾ ਕਰੋ’ ਥੀਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਰਜਕਾਰੀ ਵਾਇਸ-ਚਾਂਸਲਰ ਪ੍ਰੋ: ਰਾਮਕ੍ਰਿਸ਼ਨ ਵੁਸਿਰਿਕਾ ਦੀ ਸਰਪ੍ਰਸਤੀ ਹੇਠ ਪ੍ਰੋਗਰਾਮ ਦਾ ਆਯੋਜਨ ਡੀ ਐਸ ਟੀ-ਪਰਸ ਦੇ ਤਹਿਤ ਈ-ਯੁਵਾ ਸੈਂਟਰ ਦੇ ਸਹਿਯੋਗ ਨਾਲ ਕੀਤਾ ਗਿਆ।

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦਿਲ ਦਿਵਸ’ ਮਨਾਏ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 01-10-2026
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ਵਿਸ਼ਵ ਦਿਲ ਦਿਵਸ ਮੌਕੇ ‘ਦਿਲ ਦੀ ਧੜਕਣ ਨੂੰ ਨਜ਼ਰ ਅੰਦਾਜ਼ ਨਾ ਕਰੋ’ ਥੀਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਰਜਕਾਰੀ ਵਾਇਸ-ਚਾਂਸਲਰ ਪ੍ਰੋ: ਰਾਮਕ੍ਰਿਸ਼ਨ ਵੁਸਿਰਿਕਾ ਦੀ ਸਰਪ੍ਰਸਤੀ ਹੇਠ ਪ੍ਰੋਗਰਾਮ ਦਾ ਆਯੋਜਨ ਡੀ ਐਸ ਟੀ-ਪਰਸ ਦੇ ਤਹਿਤ ਈ-ਯੁਵਾ ਸੈਂਟਰ ਦੇ ਸਹਿਯੋਗ ਨਾਲ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਲੋਕਾਂ ਨੂੰ ਸਿਹਤ ਸੰਭਾਲ ਲਈ ਰੋਕਥਾਮੀ ਉਪਾਅ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਇਨ੍ਹਾਂ ਸਮਾਗਮਾਂ ਦੌਰਾਨ ਪ੍ਰੇਗਮ ਮੈਡੀਕਲ ਇੰਸਟੀਚਿਊਟ, ਬਠਿੰਡਾ ਦੇ ਕੰਸਲਟੈਂਟ ਕਾਰਡੀਓਲੋਜਿਸਟ ਡਾ. ਅਰਵਿੰਦ ਕੁਮਾਰ ਵਲੋਂ ਜਾਗਰੂਕਤਾ ਸੰਬੰਧੀ ਇਕ ਵਿਸ਼ੇਸ਼ ਸੈਸ਼ਨ ਕੀਤਾ ਗਿਆ। ਉਨ੍ਹਾਂ ਨੇ ਭਾਗ ਲੈਣ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ‘ਨੌਜਵਾਨਾਂ ਵਿਚ ਦਿਲ ਦੀ ਬਿਮਾਰੀ ਦੀ ਰੋਕਥਾਮ’ ਵਿਸ਼ੇ ’ਤੇ ਭਾਸ਼ਣ ਦਿੱਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਛੋਟੀ ਉਮਰ ਤੋਂ ਹੀ ਦਿਲ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਦਿਲ ਨਾਲ ਸੰਬੰਧਿਤ ਬਿਮਾਰੀਆਂ ਦੇ ਖ਼ਤਰੇ ਨੂੰ ਘਟਾਉਣ ਲਈ ਰੋਕਥਾਮੀ ਉਪਾਅ ਅਪਣਾਉਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਡਾ: ਕੁਮਾਰ ਨੇ ਨੌਜਵਾਨਾਂ ਨੂੰ ਆਪਣੀ ਦਿਲ ਦੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੁੜੇ ਸਹੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਅੰਜਨਾ ਮੁੰਸ਼ੀ, ਡਾਇਰੈਕਟਰ, ਰਿਸਰਚ ਐਂਡ ਡਿਵੈਲਪਮੈਂਟ ਅਤੇ ਪੀ.ਆਈ., ਡੀਐਸਟੀ-ਪਰਸ, ਸੀਯੂ ਪੰਜਾਬ ਦੇ ਸਵਾਗਤੀ ਸੰਬੋਧਨ ਨਾਲ ਹੋਈ। ਇਸ ਉਪਰੰਤ ਪ੍ਰੋ. ਮੋਨਿਸ਼ਾ ਧੀਮਾਨ, ਡਾਇਰੈਕਟਰ ਆਈਕਿਊਏਸੀ, ਨੇ ਮਹਿਮਾਨ ਬੁਲਾਰੇ ਨਾਲ ਜਾਣ-ਪਛਾਣ ਕਰਵਾਈ। ਇਸ ਤੋਂ ਬਾਅਦ ਡਾ. ਅਰਵਿੰਦ ਕੁਮਾਰ ਦਾ ਸਨਮਾਨ ਕੀਤਾ ਗਿਆ। ਸੀ.ਯੂ. ਪੰਜਾਬ ਦੀ ਮੈਡੀਕਲ ਅਫ਼ਸਰ ਡਾ. ਹਰਸ਼ਪ੍ਰੀਤ ਕੌਰ ਨੇ ਸਮਾਪਤੀ ਭਾਸ਼ਣ ਦਿੱਤਾ। ਵਰਲਡ ਹਾਰਟ ਡੇ 2026 ਦੇ ਮੌਕੇ ਵਿਦਿਆਰਥੀਆਂ ਵਲੋਂ ਦਿਲ ਦੀ ਸਿਹਤ ਅਤੇ ਵਿਸ਼ਵ ਦਿਲ ਦਿਵਸ ਦੀ ਮਹੱਤਤਾ ਨਾਲ ਸੰਬੰਧਿਤ ਵਿਸ਼ੇਸ਼ ਸੰਦੇਸ਼ਾਂ ਵਾਲੇ ਪੋਸਟਰ ਵੀ ਪ੍ਰਦਰਸ਼ਿਤ ਕੀਤੇ ਗਏ। ਇਸ ਤੋਂ ਇਲਾਵਾ, ਯੂਨੀਵਰਸਿਟੀ ਕੈਂਪਸ ਵਿਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।
ਪਿਛਲੀ ਖ਼ਬਰ ਸਰਕਾਰਾਂ ਇਸ ਸੰਵੇਦਨਸ਼ੀਲ ਮੁੱਦੇ ’ਤੇ ਗੰਭੀਰ ਨਹੀਂ ਸ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਫਾਰਮਾਸਿਸਟ ਦਿਹਾੜੇ’ ਨੂੰ ਸਮਰਪਿਤ ਸਮਾਰੋਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।