02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਗ੍ਰੰਥ ਸਾਹਿਬ ਜੀ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ

ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾਂ ਯਾਦ ਨੂੰ ਸਮਰਪਿਤ ਕਰਕੇ ਉਨ੍ਹਾਂ ਵਲੋਂ ਸਥਾਪਿਤ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਦਮਦਮਾ ਸਾਹਿਬ ਚ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਦੀਆਂ ਅੰਤਿਮ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮਾਗਮ ਦਾ ਪੋਸਟਰ ਜਾਰੀ ਕਰਦਿਆਂ ਸੰਗਤਾਂ ਤੇ ਗ੍ਰੰਥੀ ਸਿੰਘਾਂ ਨੂੰ ਸਮਾਗਮ ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਚੱਲੀ ਆ ਰਹੀ ਰਵਾਇਤ ਮੁਤਾਬਿਕ ਹੁਣ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾਂ ਯਾਦ ਨੂੰ ਸਮਰਪਿਤ ਕਰਕੇ 4 ਅਕਤੂਬਰ ਤੋਂ 2 ਨਵੰਬਰ ਤੱਕ ਕਰਵਾਏ ਜਾ ਰਹੇ ‘ਸ਼ੁੱਧ ਪਾਠ ਬੋਧ ਸਮਾਗਮ’ ਵਿਚ ਕੌਮ ਦੇ ਮਹਾਨ ਵਿਦਵਾਨ ਗਿਆਨੀ ਹਰਭਜਨ ਸਿੰਘ ਜੀ ਢੁੱਡੀਕੇ ਵਾਲੇ ਗ੍ਰੰਥੀ ਸਿੰਘਾਂ ਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪਾਠ ਬੋਧ ਕਰਵਾਉਣਗੇ।

ਅਜੀਤ ਡੈਸਕ 02-10-2026
ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾਂ ਯਾਦ ਨੂੰ ਸਮਰਪਿਤ ਕਰਕੇ ਉਨ੍ਹਾਂ ਵਲੋਂ ਸਥਾਪਿਤ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਦਮਦਮਾ ਸਾਹਿਬ ਚ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ‘ਸ਼ੁੱਧ ਪਾਠ ਬੋਧ ਸਮਾਗਮ’ ਦੀਆਂ ਅੰਤਿਮ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮਾਗਮ ਦਾ ਪੋਸਟਰ ਜਾਰੀ ਕਰਦਿਆਂ ਸੰਗਤਾਂ ਤੇ ਗ੍ਰੰਥੀ ਸਿੰਘਾਂ ਨੂੰ ਸਮਾਗਮ ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਚੱਲੀ ਆ ਰਹੀ ਰਵਾਇਤ ਮੁਤਾਬਿਕ ਹੁਣ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾਂ ਯਾਦ ਨੂੰ ਸਮਰਪਿਤ ਕਰਕੇ 4 ਅਕਤੂਬਰ ਤੋਂ 2 ਨਵੰਬਰ ਤੱਕ ਕਰਵਾਏ ਜਾ ਰਹੇ ‘ਸ਼ੁੱਧ ਪਾਠ ਬੋਧ ਸਮਾਗਮ’ ਵਿਚ ਕੌਮ ਦੇ ਮਹਾਨ ਵਿਦਵਾਨ ਗਿਆਨੀ ਹਰਭਜਨ ਸਿੰਘ ਜੀ ਢੁੱਡੀਕੇ ਵਾਲੇ ਗ੍ਰੰਥੀ ਸਿੰਘਾਂ ਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪਾਠ ਬੋਧ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸੰਪ੍ਰਦਾਇ ਮਸਤੂਆਣਾ ਮੁਖੀ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੱਲੋਂ ਸਮਾਗਮਾਂ ‘ਚ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ‘ਚ ਬੁੰਗਾ ਮਸਤੂਆਣਾ ਦੇ ਸਕੱਤਰ ਭਾਈ ਸੰਤ ਸਿੰਘ ਪਟਵਾਰੀ, ਭਾਈ ਭਰਪੂਰ ਸਿੰਘ ਸਾਬਕਾ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਮੁਹਤਬਰ ਸ਼ਖ਼ਸੀਅਤਾਂ ‘ਚ ਹਰਮੋਹਿੰਦਰ ਸਿੰਘ, ਠਾਣਾ ਸਿੰਘ ਚੱਠਾ, ਬੀਹਲਾ ਸਿੰਘ ਗੋਦਾਰਾ, ਦਵਿੰਦਰ ਸਿੰਘ ਸੂਬਾ ਕੌਂਸਲਰ ਤੋਂ ਇਲਾਵਾ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਤੇ ਗ੍ਰੰਥੀ ਸਿੰਘ ਸ਼ਾਮਿਲ ਹੋਏ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਵੱਡੀਆਂ ਸਕੀਮਾਂ ਲਿਆਂਦੀਆਂ- ਵਿਧਾਇਕ ਮਾਸਟਰ ਜਗਸੀਰ ਸਿੰਘ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।