ਕੇਂਦਰ ਨੇ ਕਣਕ ਦੇ ਭਾਅ ’ਚ 25 ਰੁਪਏ ਕੀਤਾ ਵਾਧਾ ਭਾਕਿਯੂ ਲੱਖੋਵਾਲ (ਟਿਕੈਤ) ਨੇ ਕੀਤਾ ਮੁੱਢੋਂ ਰੱਦ
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਨੇ ਸਾਲ 2027-28 ਤੱਕ ਕਣਕ ਦੇ ਭਾਅ ‘ਚ 25 ਰੁਪਏ ਪ੍ਰਤੀ ਕੁਇੰਟਲ, ਜੌਂ, ਸਰ੍ਹੋਂ, ਦਾਲਾਂ ਆਦਿ ਹੋਰ ਫ਼ਸਲਾਂ ਦੀ ਐਮ. ਐਸ.
ਕ
ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ (ਸੀ.ਟੂ) ਰਿਪੋਰਟ ਮੁਤਾਬਿਕ ਮਿਲਣ- ਰਾਮਾਂ
02-10-2026
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਨੇ ਸਾਲ 2027-28 ਤੱਕ ਕਣਕ ਦੇ ਭਾਅ ‘ਚ 25 ਰੁਪਏ ਪ੍ਰਤੀ ਕੁਇੰਟਲ, ਜੌਂ, ਸਰ੍ਹੋਂ, ਦਾਲਾਂ ਆਦਿ ਹੋਰ ਫ਼ਸਲਾਂ ਦੀ ਐਮ.ਐਸ.ਪੀ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਜਿਸ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਅਤੇ ਦੇਸ਼ ਦਾ ਸਮੁੱਚਾ ਕਿਸਾਨ ਇਸ ਮਾਮੂਲੀ ਵਾਧੇ ਦੀ ਸਖ਼ਤ ਨਿੰਦਿਆ ਕਰਕੇ ਇਸ ਨੂੰ ਮੁੱਢੋਂ ਰੱਦ ਕਰਦਾ ਹੈ। ਹੁਣ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਭਾਅ ਨਿਗੂਣੇ ਨਹੀਂ, ਸਗੋਂ ਡਾਕਟਰ ਸਵਾਮੀਨਾਥਨ ਦੀ ਸੀਟੂ ਰਿਪੋਰਟ ਮੁਤਾਬਿਕ ਚਾਹੀਦਾ ਨੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਸਕੱਤਰ ਜਰਨਲ ਸਰੂਪ ਸਿੰਘ ਰਾਮਾਂ ਨੇ ਅੱਜ ਗੱਲਬਾਤ ਦੌਰਾਨ ਕੀਤਾ। ਰਾਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ ਲਾਗਤ ਖ਼ਰਚਿਆਂ ਮੁਤਾਬਿਕ ਨਹੀ ਦਿੱਤਾ, ਸਗੋਂ ਹਰ ਸਾਲ ਨਿਗੂਣੇ ਭਾਅ ਦੇ ਕੇ ਕਿਸਾਨਾਂ ਨੂੰ ਕਰਜ਼ੇ ਵੱਲ ਧੱਕ ਕੇ ਕਮਜ਼ੋਰ ਕਰ ਦਿੱਤਾ ਹੈ। ਸਰੂਪ ਰਾਮਾਂ ਨੇ ਕਿਹਾ ਕਿ ਖਾਦਾਂ, ਬੀਜਾਂ, ਮਜ਼ਦੂਰੀ, ਕੀਟਨਾਸ਼ਕ ਦਵਾਈਆਂ, ਡੀਜ਼ਲ ਆਦਿ ਦੀਆਂ ਕੀਮਤਾਂ ਆਏ ਦਿਨ ਵਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਫ਼ਸਲਾਂ ‘ਤੇ ਹਰ ਸਾਲ ਜ਼ਿਆਦਾ ਪੈਸੇ ਖ਼ਰਚਣੇ ਪੈਂਦੇ ਹਨ, ਪਰ ਕੇਂਦਰ ਸਰਕਾਰ ਹਰ ਵਾਰ ਫ਼ਸਲਾਂ ਦੇ ਨਿਗੂਣੇ ਭਾਅ ਤੈਅ ਕਰ ਦਿੰਦੀ ਹੈ, ਜਿਸ ਨਾਲ ਕਿਸਾਨਾਂ ‘ਤੇ ਭਾਰੀ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਕਿਸਾਨ ਦਿਨੋਂ-ਦਿਨ ਕਰਜ਼ਾਈ ਹੁੰਦਾ ਜਾ ਰਿਹਾ ਹੈ ਤੇ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ਸੀ-2 ਰਿਪੋਰਟ ਮੁਤਾਬਿਕ 50 ਫ਼ੀਸਦੀ ਮੁਨਾਫੇ ਅਨੁਸਾਰ ਤੈਅ ਨਹੀਂ ਕਰਦੀ ਅਤੇ ਐੱਮ.ਐੱਸ.ਪੀ ‘ਤੇ ਖ਼ਰੀਦ ਕਰਨ ਦਾ ਕਾਨੂੰਨ ਨਹੀਂ ਬਣਾਉਂਦੀ ਉਨ੍ਹਾਂ ਚਿਰ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ।