03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਬੱਸ ਅੱਡੇ ਤੋਂ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 03-10-2026
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਬੱਸ ਅੱਡੇ ਤੋਂ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਬੱਸ ਅੱਡਾ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਸੁਖਦੇਵ ਸਿੰਘ ਸੇਬੂ ਪੁੱਤਰ ਸ਼ਿੰਗਾਰਾ ਸਿੰਘ, ਮਨਦੀਪ ਸਿੰਘ ਦੀਪੂ ਪੁੱਤਰ ਮਨੋਹਰ ਸਿੰਘ ਤੇ ਸਾਗਰ ਪੁੱਤਰ ਰਾਜ ਸਿੰਘ ਵਾਸੀਆਨ ਫ਼ਰੀਦਕੋਟ ਕਥਿਤ ਤੌਰ ’ਤੇ ਨਸ਼ੇ ਦੇ ਕੈਪਸੂਲ ਖਾਣ ਦੇ ਤੇ ਵੇਚਣ ਦੇ ਆਦੀ ਹਨ। ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਤਿੰਨਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 50 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜ ਖੱਬੇ ਪੱਖੀ ਪਾਰਟੀਆਂ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਵਪਾਰਕ ਸਿਲੰਡਰ ਦੀਆਂ ਕੀਮਤਾਂ ’ਚ ਵਾਧਾ ਹੋਟਲ ਕਾਰੋਬਾਰ ਨੂੰ ਫੇਲ੍ਹ ਕਰਨ ਵਾਲੀ ਨੀਤੀ: ਮਹੇਸ਼ ਬਿੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।