03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਜਸਪਿੰਦਰ

ਸਾਦਿਕ, 2 ਅਕਤੂਬਰ (ਆਰ. ਐਸ.

ਅਜੀਤ ਡੈਸਕ 03-10-2026
ਸਾਦਿਕ, 2 ਅਕਤੂਬਰ (ਆਰ.ਐਸ.ਧੁੰਨਾ)-ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਨਿਰਾ ਕੋਝਾ ਮਜ਼ਾਕ ਹੈ, ਜਿਸ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੂਰੀ ਤਰ੍ਹਾਂ ਨਕਾਰਦੀ ਹੈ। ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਉੱਪਰ ਚੁੱਕਣ ਲਈ ਕਦੇ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਵੀ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਕਿਸਾਨੀ ਖ਼ਤਮ ਹੋਣ ਕਿਨਾਰੇ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਪਿੰਦਰ ਸਿੰਘ ਸੰਧੂ ਰੁਪੱਈਆਂਵਾਲਾ ਮੈਂਬਰ ਅੰਤਰਿੰਗ ਕਮੇਟੀ ਪੰਜਾਬ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਾਣਾ ਮੰਡੀ ਸਾਦਿਕ ਵਿਖੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਚੇਅਰਪਰਸਨ ਨਿਤੂ ਕਪੂਰ ਸਿੰਗਲਾ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਂਦਿਆਂ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਜਲਦ ਸ਼ੁਰੂ ਕੀਤੇ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖੁਆਰ ਨਾ ਹੋਣਾ ਪਵੇ। ਚੇਅਰਪਰਸਨ ਨਿਤੂ ਕਪੂਰ ਸਿੰਗਲਾ ਨੇ ਕਿਸਾਨਾਂ ਨੂੰ ਵਿਸ਼ਵਾਸ ਦੁਆਇਆ ਕਿ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਏਜੰਸੀਆਂ ਨੂੰ ਮੰਡੀਆਂ ਵੀ ਅਲਾਟ ਹੋ ਗਈਆਂ ਹਨ ਅਤੇ ਜਲਦ ਹੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਪੰਜਾਬ ਸਰਕਾਰ ਵਲੋਂ ਖਰੀਦ ਕੀਤਾ ਜਾਵੇਗਾ। ਇਸ ਮੌਕੇ ਵਜ਼ੀਰ ਸਿੰਘ ਡੋਡ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸ਼ਿੰਗਾਰਾ ਸਿੰਘ ਕਾਉਣੀ ਮੁੱਖ ਬੁਲਾਰਾ ਜ਼ਿਲ੍ਹਾ ਫ਼ਰੀਦਕੋਟ, ਜਗਦੀਪ ਸਿੰਘ ਜਨੇਰੀਆਂ ਸਕੱਤਰ ਜਨਰਲ, ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕੇ ਦੇ ਖਾਲਾਂ-ਮੋਘਿਆਂ ਦੀ ਮੁੜ ਉਸਾਰੀ ਲਈ ਫੰਡਾਂ ਦੀ ਮੰਗ ਅਗਲੀ ਖ਼ਬਰ ਨਸ਼ੀਲੇ ਪਾਊਡਰ ਸਮਤੇ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।