ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਜੀਦਾ ਨੇ ਹਲਕਾ ਮੌੜ ’ਚ ਖੋਲ੍ਹਿਆ ਚੋਣ ਦਫ਼ਤਰ
ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਪਿਛਲੇ ਕਾਫੀ ਸਮੇਂ ਤੋਂ ਵਿਧਾਨ ਸਭਾ ਹਲਕਾ ਮੌੜ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਹਲਕੇ ‘ਚ ਆਪਣਾ ਚੋਣ ਦਫ਼ਤਰ ਖੋਲ੍ਹ ਦਿੱਤਾ ਹੈ। ਜੀਦਾ ਵਲੋਂ ਆਪਣੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ।
ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਪਿਛਲੇ ਕਾਫੀ ਸਮੇਂ ਤੋਂ ਵਿਧਾਨ ਸਭਾ ਹਲਕਾ ਮੌੜ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਹਲਕੇ ‘ਚ ਆਪਣਾ ਚੋਣ ਦਫ਼ਤਰ ਖੋਲ੍ਹ ਦਿੱਤਾ ਹੈ। ਜੀਦਾ ਵਲੋਂ ਆਪਣੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਹਲਕਾ ਮੌੜ ਵਿਚ ਦਫ਼ਤਰ ਖੋਲ੍ਹਣ ਦਾ ਮਕਸਦ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣਾ ਤੇ ਉਨ੍ਹਾਂ ਨਾਲ ਸਬੰਧਿਤ ਮਸਲਿਆਂ ਨੂੰ ਸੁਣਨ ਲਈ ਇਕ ਸਾਂਝਾ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਵਿਚਾਰ-ਵਟਾਂਦਰੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਦਫ਼ਤਰ ਵਿਚ ਨਿਰੰਤਰ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਰਣਜੀਤ ਸਿੰਘ ਮਠਾੜੂ ‘ਆਪ’ ਸੰਗਠਨ ਇੰਚਾਰਜ ਮੌੜ, ਬਲਵਿੰਦਰ ਸਿੰਘ ਬੱਲੋ ਚੇਅਰਮੈਨ ਮਾਰਕੀਟ ਕਮੇਟੀ ਮੌੜ, ਹਰਦੀਪ ਸਿੰਘ ਸਰਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ, ਅਮਨਦੀਪ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਨਛੱਤਰ ਸਿੰਘ ਮਾਨਸ਼ਾਹੀਆ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਹਲਕਾ ਇੰਚਾਰਜ ਯੂਥ ਵਿੰਗ ਅਤੇ ਕੇਵਲ ਸਿੰਘ ਘੜੈਲੀ ਹਲਕਾ ਇੰਚਾਰਜ ਕਿਸਾਨ ਵਿੰਗ ਸਮੇਤ ਵੱਖ-ਵੱਖ ਵਿੰਗਾਂ ਦੇ ਬਲਾਕ ਪ੍ਰਧਾਨ ਅਤੇ ਪਾਰਟੀ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਐਡਵੋਕੇਟ ਰਾਕੇਸ਼ ਕੁਮਾਰ ਗੁਪਤਾ, ਸਕੱਤਰ ਗੁਰਜੋਤ ਸਿੰਘ ਸਿੱਧੂ ਅਤੇ ਰਾਮਪੁਰਾ ਫੂਲ, ਤਲਵੰਡੀ ਸਾਬੋ ਤੇ ਮੌੜ ਮੰਡੀ ਬਾਰ ਐਸੋਸੀਏਸ਼ਨਾਂ ਨਾਲ ਸਬੰਧਿਤ ਵਕੀਲਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਵਲੰਟੀਅਰਾਂ, ਪਿੰਡਾਂ ਦੇ ਸਰਪੰਚਾਂ-ਪੰਚਾਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।