03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

ਬਠਿੰਡਾ, 2 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 6. 70 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਜੀਤ ਡੈਸਕ 03-10-2026
ਬਠਿੰਡਾ, 2 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 6.70 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਤਫ਼ਤੀਸ਼ੀ ਮਹਿਲਾ ਪੁਲਿਸ ਅਧਿਕਾਰੀ ਹਰਪ੍ਰੀਤ ਕੌਰ ਵਲੋਂ ਦੱਸਿਆ ਹੈ ਕਿ ਥਾਣਾ ਥਰਮਲ ਪੁਲਿਸ ਵਲੋਂ ਗੁਰੂ ਨਾਨਕ ਨਗਰ ਬਠਿੰਡਾ ਪਾਸੋਂ ਇਕ ਸ਼ੱਕੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਮਹਿਲਾ ਪਾਸੋਂ 6.70 ਗ੍ਰਾਮ ਹੈਰੋਇਨ ਬਰਾਮਦ ਕਰ ਲਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਹਿਚਾਣ ਕਰਮਜੀਤ ਕੌਰ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ ’ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਮਾਸਟਰ ਸੰਤੋਸ਼ ਕੁਮਾਰ ਕੋਟਬਖਤੂ ਨੇ 100 ਤੇ 400 ਮੀਟਰ ਦੌੜ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਅਪਾਹਜ ਵਿਅਕਤੀ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।