14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਬੁੱਧ ਰਾਮ ਵਲੋਂ ਭੀਮੜਾ ਵਿਖੇ ਅੰਡਰਗਰਾਊਂਡ ਪਾਈਪਲਾਈਨ ਦਾ ਉਦਘਾਟਨ

ਬੋਹਾ, 13 ਅਕਤੂਬਰ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਭੀਮੜਾ ਵਿਖੇ 1 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਬਣੀ 7 ਹਜ਼ਾਰ 500 ਮੀਟਰ ਲੰਬੀ ਨਹਿਰੀ ਪਾਣੀ ਦੀ ਅੰਡਰਗਰਾਊਂਡ ਪਾਈਪਲਾਈਨ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੈਂਕੜੇ ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚੇਗਾ।

ਅਜੀਤ ਡੈਸਕ 14-10-2026
ਬੋਹਾ, 13 ਅਕਤੂਬਰ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਭੀਮੜਾ ਵਿਖੇ 1 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਬਣੀ 7 ਹਜ਼ਾਰ 500 ਮੀਟਰ ਲੰਬੀ ਨਹਿਰੀ ਪਾਣੀ ਦੀ ਅੰਡਰਗਰਾਊਂਡ ਪਾਈਪਲਾਈਨ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੈਂਕੜੇ ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਵਾਂਗ ਪਿੰਡ ਦੀਆਂ ਸਮੱਸਿਆਵਾਂ ਅਣਦੇਖੀਆਂ ਨਹੀਂ ਕੀਤੀਆਂ ਗਈਆਂ, ਸਗੋਂ ਹੁਣ ਤੱਕ ਲਗਭਗ 4 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ’ਚ ਆਮ ਆਦਮੀ ਕਲੀਨਿਕ, ਵਾਟਰ-ਵਰਕਸ ਰਾਹੀਂ ਘਰ-ਘਰ ਪਾਣੀ ਪਹੁੰਚਾਉਣ ਲਈ 25 ਲੱਖ ਰੁਪਏ ਦੀ ਪਾਈਪਲਾਈਨ ਤੋਂ ਪਹਿਲਾਂ ਵੀ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਈ ਗਈ ਸੀ ਅਤੇ ਖੇਤਾਂ ਦੀ ਸਿੰਚਾਈ ਲਈ ਹਾਕਮਵਾਲਾ ਮਾਈਨਰ ਨੂੰ ਕੰਕਰੀਟ ਨਾਲ ਪੱਕਾ ਕੀਤਾ ਗਿਆ ਸੀ। ਪਿੰਡ ਵਾਸੀਆਂ ਵਲੋਂ ਪਾਈਪਲਾਈਨ ਪੈਣ ਦੀ ਖ਼ੁਸ਼ੀ ’ਚ ਵਿਧਾਇਕ ਨੂੰ ਲੱਡੂਆਂ ਨਾਲ ਤੋਲਿਆ ਗਿਆ। ਕਿਸਾਨਾਂ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਖੇਤਾਂ ਲਈ ਕਰੀਬ ਸਾਢੇ 3 ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ ਹੈ। ਇਸ ਮੌਕੇ ਸਰਪੰਚ ਮੱਖਣ ਸਿੰਘ, ਭੁਪਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰ ਲਿਫ਼ਟਿੰਗ ਅੰਡਰ-17 ’ਚ ਅਕਾਸ਼ਦੀਪ ਨੇ ਪਹਿਲਾ ਸਥਾਨ ਮੱਲਿਆ ਸੂਬਾ ਪੱਧਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਫਰੀਡਮ ਫਾਈਟਰ ਉੱਤਰਾਅਧਿਕਾਰੀਆਂ ਦੀ ਸਹਾਇਕ ਕਮਿਸ਼ਨਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।