14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਝੋਟੇ ਦੇ ਕਤਲ ਦੀ ਭਾਜਪਾ ਵਲੋਂ ਨਿਖੇਧੀ

ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਹੁਦੇ ’ਤੇ ਬਣੇ ਰਹਿਣ ਦਾ ਇਖ਼ਲਾਕੀ ਹੱਕ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਅਹੁਦੇ ’ਤੇ ਬਣੇ ਰਹਿਣ ਦਾ ਇਖ਼ਲਾਕੀ ਹੱਕ ਗੁਆ ਚੁੱਕੇ- ਗੁਰਪ੍ਰੀਤ ਮਲੂਕਾ 14-10-2026
ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਹੁਦੇ ’ਤੇ ਬਣੇ ਰਹਿਣ ਦਾ ਇਖ਼ਲਾਕੀ ਹੱਕ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਮਲੂਕਾ ਨੇ ਕਿਹਾ ਕਿ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਚਰਮਰਾ ਗਈ ਹੈ। ਅਜੇ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਨੇ ‘ ਯੁੱਧ ਨਸ਼ਿਆਂ ਵਿਰੁੱਧ’ ਦੇ ਆਖ਼ਰੀ ਪੜਾਅ ਦੀ ਸ਼ੁਰੂਆਤ ਕਰਨ ਦੀ ਗੱਲ ਕੀਤੀ ਸੀ, ਲਗਾਤਾਰ ਵੱਡੀ ਗਿਣਤੀ ’ਚ ਗ੍ਰਿਫ਼ਤਾਰੀਆਂ ਤੇ ਰਿਕਵਰੀ ਦੇ ਵਾਅਦੇ ਕੀਤੇ ਜਾ ਰਹੇ ਹਨ। ਪਰ ਜ਼ਮੀਨੀ ਪੱਧਰ ’ਤੇ ਹਾਲਾਤਾਂ ਵਿਚ ਕੋਈ ਸੁਧਾਰ ਨਹੀਂ ਹੋਇਆ। ਸੂਬਾ ਸਕੱਤਰ ਕਿਸਾਨ ਵਿੰਗ ਬੂਟਾ ਭਾਈਰੂਪਾ, ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਗੁਰਜੀਤ ਸਿੰਘ ਗੋਰਾ, ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ ਅਗਲੀ ਖ਼ਬਰ ਰਾਮਲੀਲ੍ਹਾ ’ਚ ਰਾਵਣ-ਨੰਦੀਗਣ ਸੰਵਾਦ ਬਣਿਆ ਖਿੱਚ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।