15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਬਾਅਦ ਪਹਿਲੀਵਾਰ ਬਠਿੰਡਾ ਪੁੱਜੇ ਪਰਗਟ ਸਿੰਘ

ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਬਾਅਦ ਪ੍ਰਗਟ ਸਿੰਘ ਅੱਜ ਪਹਿਲੀਵਾਰ ਬਠਿੰਡਾ ਪੁੱਜੇ । ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਬਠਿੰਡਾ ਦਿਹਾਤੀ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਵ.

ਬਠਿੰਡਾ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਵਰਕਰ। ਤਸਵੀਰ : ਲਵਲੀ 15-10-2026
ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਬਾਅਦ ਪ੍ਰਗਟ ਸਿੰਘ ਅੱਜ ਪਹਿਲੀਵਾਰ ਬਠਿੰਡਾ ਪੁੱਜੇ । ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਬਠਿੰਡਾ ਦਿਹਾਤੀ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਵ. ਖੁਸ਼ਬਾਜ ਸਿੰਘ ਜਟਾਣਾ ਦੇ ਘਰ ਪੁੱਜ ਕੇ ਉਨ੍ਹਾਂ ਦੀ ਮਾਤਾ ਤੇ ਧਰਮ-ਪਤਨੀ ਨਾਲ ਦੁੱਖ ਵੰਡਾਇਆ ਤੇ ਵਿਸ਼ਵਾਸ ਦਵਾਇਆ ਕਿ ਪਾਰਟੀ ਪਰਿਵਾਰ ਦੇ ਨਾਲ ਚਟਾਨ ਵਾਂਗ ਖੜੀ ਹੈ, ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਰਿਵਾਰ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਨੂੰ ਵਿਚਾਰਿਆ ਜਾਵੇਗਾ। ਇਸ ਉਪਰੰਤ ਬਠਿੰਡਾ ਸ਼ਹਿਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੇ ਗ੍ਰਹਿ ਵਿਖੇ ਪੁੱਜੇ ਪ੍ਰਗਟ ਸਿੰਘ ਦਾ ਕਾਂਗਰਸੀ ਵਰਕਰਾਂ ਨੇ ਸਵਾਗਤ ਕਰਨ ਉਪਰੰਤ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਬੜੇ ਨਾਜ਼ੁਕ ਬਣ ਚੁੱਕੇ ਹਨ, ਜਵਾਨੀ ਨਸ਼ਿਆਂ ਨੇ ਖਾ ਲਈ, ਕਰਜ਼ੇ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ, ਬੇਰੁਜ਼ਗਾਰੀ ਵਧ ਰਹੀ ਹੈ, ਵਾਤਾਵਰਨ ਖ਼ਰਾਬ ਹੋ ਰਿਹਾ, ਪਾਣੀਆਂ ’ਤੇ ਡਾਕੇ ਪੈ ਰਹੇ ਹਨ, ਕਿਸਾਨੀ ਖ਼ਿੱਤਾ ਕਰਜਮਾਰੀ ਹੇਠ ਬਰਬਾਦ ਹੋ ਰਿਹਾ ਪਰ ਇਸ ਪਾਸੇ ਸਰਕਾਰਾਂ ਦਾ ਕੋਈ ਧਿਆਨ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਅੱਖਾਂ ਬੰਦ ਕਰੀ ਬੈਠੇ ਹਨ, ਦਿੱਲੀ ਦੇ ਧਾੜਵੀ ਪੰਜਾਬ ਨੂੰ ਲੁੱਟ ਕੇ ਖਾ ਰਹੇ ਹਨ, ਮੁੱਖ ਮੰਤਰੀ ਦਾ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ। ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਨਸ਼ਾ ਸਮਗਲਰਾਂ ਨੂੰ ਰੋਕਣ ’ਤੇ ਪਰਵਿੰਦਰ ਸਿੰਘ ਝੋਟੇ ਵਰਗੇ ਸਮਾਜ ਸੇਵੀ ਸੋਚ ਵਾਲੇ ਨੌਜਵਾਨਾਂ ਦੇ ਕਤਲ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਵੀ ਬਣਾਵਾਂਗੇ। ਇਸ ਮੌਕੇ ਵਿਜੇ ਇੰਦਰ ਸਿੰਗਲਾ, ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਪਵਨ ਮਾਨੀ, ਮੀਤ ਪ੍ਰਧਾਨ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਪ੍ਰਕਾਸ਼ ਚੰਦ, ਨੱਥੂ ਰਾਮ, ਸੁਰਿੰਦਰਜੀਤ ਸਾਹਨੀ, ਕਿਰਨਜੀਤ ਗਹਿਰੀ, ਹਰਪਾਲ ਬਾਜਵਾ, ਮਾਧਵ ਸ਼ਰਮਾ, ਗੁਰਮੀਤ ਸਿੰਘ ਨਾਥਪੁਰਾ, ਰਣਜੀਤ ਸਿੰਘ ਸੰਧੂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰੋਸ ਧਰਨੇ ’ਚ ਆਗੂਆਂ ਸਮੇਤ ਸ਼ਾਮਿਲ ਹੋਣ ਜਾਂਦੇ ਸਮੇਂ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਅਗਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ ਨੇਪਰੇ ਚੜ੍ਹੀ ਆਜ਼ਾਦ ਉਮੀਦਵਾਰ ਸਿਰ ਸਜਿਆ ਪ੍ਰਧਾਨਗੀ ਦਾ ਤਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।