16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

‘ਪਰਵਿੰਦਰ ਸਿੰਘ ਝੋਟਾ ਕਤਲ ਕਾਂਡ’ ਮੁਕੰਮਲ ਤੌਰ ’ਤੇ ਬੰਦ ਰਿਹਾ ਬਠਿੰਡਾ, ਵੱਖ-ਵੱਖ ਥਾਵਾਂ ’ਤੇ ਲੋਕਾਂ ਵਲੋਂ ਜ਼ੋਰਦਾਰ ਰੋਸ ਵਿਖਾਵੇ

ਬਠਿੰਡਾ, 15 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ/ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਮਾਨਸਾ ਦੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਰੋਸ ਵਜੋਂ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਬਠਿੰਡਾ ਮੁਕੰਮਲ ਤੌਰ ’ਤੇ ਬੰਦ ਰਿਹਾ, ਜਦਕਿ ਜ਼ਿਲੇ੍ਹ ਭਰ ਵਿਚ ਵੱਖ-ਵੱਖ ਥਾਵਾਂ ’ਤੇ ਲੋਕਾਂ ਵਲੋਂ ਧਰਨੇ-ਪ੍ਰਦਰਸ਼ਨ ਕਰਦੇ ਹੋਏ ਜ਼ੋਰਦਾਰ ਰੋਸ ਵਿਖਾਵੇ ਕੀਤੇ ਗਏ। ਇਸ ਬੰਦ ਦੀ ਮਿਸਾਲ ਇਹ ਰਹੀ ਕਿ ਬਠਿੰਡਾ ਸਮੇਤ ਜ਼ਿਲ੍ਹੇ ਭਰ ਵਿਚ ਸਮੂਹ ਸਿੱਖ ਜਥੇਬੰਦੀਆਂ ਜਿਨ੍ਹਾਂ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਵੱਖ-ਵੱਖ ਸਿਆਸੀ ਧਿਰਾਂ ਸਮੇਤ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਵਲੋਂ ਇੱਕਜੁੱਟਤਾ ਦਿਖਾਉਂਦੇ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ।

ਪੰਜਾਬ ਬੰਦ ਦੇ ਸੱਦੇ ਦੌਰਾਨ ਬਠਿੰਡਾ ਦੀ ਕੋਰਟ ਰੋਡ ਦਾ ਬੰਦ ਪਿਆ ਬਾਜ਼ਾਰ। ਅਜੀਤ ਤਸਵੀਰ 16-10-2026

ਬਠਿੰਡਾ, 15 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ/ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਮਾਨਸਾ ਦੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਰੋਸ ਵਜੋਂ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਬਠਿੰਡਾ ਮੁਕੰਮਲ ਤੌਰ ’ਤੇ ਬੰਦ ਰਿਹਾ, ਜਦਕਿ ਜ਼ਿਲੇ੍ਹ ਭਰ ਵਿਚ ਵੱਖ-ਵੱਖ ਥਾਵਾਂ ’ਤੇ ਲੋਕਾਂ ਵਲੋਂ ਧਰਨੇ-ਪ੍ਰਦਰਸ਼ਨ ਕਰਦੇ ਹੋਏ ਜ਼ੋਰਦਾਰ ਰੋਸ ਵਿਖਾਵੇ ਕੀਤੇ ਗਏ।ਇਸ ਬੰਦ ਦੀ ਮਿਸਾਲ ਇਹ ਰਹੀ ਕਿ ਬਠਿੰਡਾ ਸਮੇਤ ਜ਼ਿਲ੍ਹੇ ਭਰ ਵਿਚ ਸਮੂਹ ਸਿੱਖ ਜਥੇਬੰਦੀਆਂ ਜਿਨ੍ਹਾਂ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਵੱਖ-ਵੱਖ ਸਿਆਸੀ ਧਿਰਾਂ ਸਮੇਤ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਵਲੋਂ ਇੱਕਜੁੱਟਤਾ ਦਿਖਾਉਂਦੇ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਜਦਕਿ ਵਪਾਰੀ ਵਰਗ ਵਲੋਂ ਆਪਣੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਕਰਕੇ ਪੂਰਨ ਸਮਰਥਨ ਦਿੱਤਾ ਗਿਆ। ਹਾਲਾਂਕਿ ਵਿੱਦਿਅਕ ਅਦਾਰੇ, ਹਸਪਤਾਲ, ਬੈਂਕਾਂ, ਸ਼ਰਾਬ ਦੇ ਠੇਕੇ ਖੁੱਲ੍ਹੇ ਰਹੇ, ਪਰ ਵੈਨ ਚਾਲਕਾਂ ਵਲੋਂ ਇਸ ਬੰਦ ਦਾ ਹਿੱਸਾ ਬਣਨ ਦੇ ਚੱਲਦਿਆਂ ਸਕੂਲਾਂ ’ਚ ਬੱਚਿਆਂ ਦੀ ਗਿਣਤੀ ਨਾ ਮਾਤਰ ਹੀ ਰਹੀ। ਦਿਨ ਚੜ੍ਹਦੇ ਹੀ ਬੱਸਾਂ ਦਾ ਪਹੀਆ ਜਾਮ ਹੋ ਗਿਆ ਤੇ ਲੋਕਾਂ ਨੇ ਆਮ ਵਾਂਗ ਵੀ ਆਪਣੇ ਨਿੱਜੀ ਵਾਹਨਾਂ ’ਤੇ ਬਹੁਤਾ ਸਫ਼ਰ ਨਹੀਂ ਕੀਤਾ, ਜਿਸ ਕਾਰਨ ਸੜਕਾਂ ’ਤੇ ਸੁੰਨ ਪਸਰੀ ਰਹੀ। ਇਸ ਦੌਰਾਨ ਕੁਝ ਨਹਿੰਗ ਸਿੰਘ ਜਥੇਬੰਦੀਆਂ ਵਲੋਂ ਬਠਿੰਡਾ ਸ਼ਹਿਰ ’ਚ ਮਾਰਚ ਕੀਤਾ ਗਿਆ, ਜਿਸ ਨੂੰ ਦੇਖਦਿਆਂ ਇਕ-ਦੁੱਕਾ ਖੁੱਲ੍ਹੀਆਂ ਹੋਈਆਂ ਦੁਕਾਨਾਂ ਨੂੰ ਵੀ ਦੁਕਾਨਦਾਰਾਂ ਨੇ ਜਿੰਦਰਾ ਮਾਰ ਦਿੱਤੇ। ਜਦਕਿ ਦਿਨ ਚੜ੍ਹਦੇ ਹੀ ਬਠਿੰਡਾ ਦੇ ਬੱਸ ਅੱਡੇ ਮੂਹਰੇ ਅਤੇ ਭਾਈ ਘਨੱਈਆ ਚੌਕ ’ਚ ਪੁੱਜੇ ਪ੍ਰਦਰਸ਼ਨਕਾਰੀਆਂ ਦੀ ਘੱਟ ਗਿਣਤੀ ਨੂੰ ਦੇਖਦਿਆਂ ਪੁਲਿਸ ਨੇ ਕੁਝ ਸਿੱਖ ਅਤੇ ਕਿਸਾਨ ਕਾਰੁਕੰਨਾ ਨੂੰ ਹਿਰਾਸਤ ਵਿਚ ਲੈ ਲਿਆ, ਜਿਨਾਂ ਨੂੰ ਬੰਦ ਦਾ ਸਮਾਂ ਖ਼ਤਮ ਹੋਣ ਛੱਡ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਬਠਿੰਡਾ ’ਚ ਕੁਝ ਦੁਕਾਨਾਂ ਨੂੰ ਜਬਰੀ ਵੀ ਬੰਦ ਕਰਵਾਇਆ ਗਿਆ। ਇਸ ਬੰਦ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਬੁੱਟਰ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਵਿਦਿਆਰਥੀ, ਸਾਹਿਤਕਾਰ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਬਠਿੰਡਾ ਵਿਚ ਰੋਸ ਮੁਜ਼ਾਹਰੇ ਕੀਤੇ ਗਏ, ਜਿਸ ਦੌਰਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਗੁਰਦੀਪ ਸਿੰਘ ਰਾਮਪੁਰਾ ਤੇ ਜੋਰਾ ਸਿੰਘ ਨਸਰਾਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕਾਰੋਬਾਰ ਅਤੇ ਨੌਜਵਾਨੀ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ਾਂ ਦੇ ਮੈਦਾਨਾਂ ਵਿਚ ਸ਼ਾਮਿਲ ਹੋਣ, ਨਸ਼ੇ ਬੰਦ ਕਰਵਾਉਣ ਦਾ ਇਕੋ ਰਾਹ ਏਕਾ ਅਤੇ ਸੰਘਰਸ਼ ਹੈ। ਇਸੇ ਤਰ੍ਹਾਂ ਭਾਈ ਘਨੱਈਆ ਚੌਕ ਵਿਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਦਲ ਖ਼ਾਲਸਾ ਦੇ ਗੁਰਵਿੰਦਰ ਸਿੰਘ ਤੇ ਬਲਜਿੰਦਰ ਸਿੰਘ ਕੋਟਭਾਰਾ, ਮਾਨ ਦਲ ਦੇ ਸੀਨੀਅਰ ਆਗੂ ਜਥੇਦਾਰ ਰੇਸ਼ਮ ਸਿੰਘ ਬਲਾਹੜ ਮਹਿਮਾ, ਸਿਮਰਨਜੋਤ ਸਿੰਘ ਖ਼ਾਲਸਾ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਯੂਥ ਉੱਪ-ਪ੍ਰਧਾਨ ਸਿਮਰਨਜੀਤ ਸਿੰਘ ਔਲਖ ਤੇ ਕਰਨਵੀਰ ਸਿੰਘ ਬਰਾੜ ਮਹਿਮਾ, ਸੀਨੀਅਰ ਆਗੂ ਗੁਰਜੰਟ ਸਿੰਘ ਧੀਮਾਨ, ਜਗਦੀਪ ਸਿੰਘ ਕੋਟਭਾਈ, ਮਨਜੀਤ ਸਿੰਘ ਮੌੜ ਅਤੇ ਸੁਰਜੀਤ ਸਿੰਘ ਕਾਲੀ ਦੀ ਅਗਵਾਈ ਵਿਚ ਵੱਖ-ਵੱਖ ਧਿਰਾਂ ਅਤੇ ਆਮ ਲੋਕਾਂ ਵਲੋਂ ਧਰਨਾ ਲਗਾ ਕੇ ਸੜਕੀ ਆਵਾਜਾਈ ਠੱਪ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿੰਨਾਂ ਨੂੰ ਪੁਲਿਸ ਨੇ ਜਬਰੀ ਚੁੱਕਦੇ ਹੋਏ ਸੜਕ ਤੋਂ ਪਾਸੇ ਕੀਤਾ ਤੇ ਇਸ ਦੌਰਾਨ ਦੋਵੇਂ ਧਿਰਾਂ ਵਿਚਕਾਰ ਖਿੱਚੋਤਾਣ ਵੀ ਹੋਈ, ਜਦਕਿ ਧਰਨਾਕਾਰੀ ਬੰਦ ਦੀ ਕਾਲ ਦੌਰਾਨ ਦਿਨ ਭਰ ਧਰਨੇ ’ਤੇ ਡਟੇ ਰਹੇ। ਜਦਕਿ ਇਸ ਤੋਂ ਪਹਿਲਾਂ ਜਥੇਦਾਰ ਰੇਸ਼ਮ ਸਿੰਘ ਬਲਾਹੜ ਤੇ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ, ਜੋ ਪੁਲਿਸ ਨਾਲ ਲੜਦੇ-ਝਗੜਦੇ ਹੋਏ ਬੱਸ ’ਚੋਂ ਉੱਤਰੇ ਤੇ ਮੁੜ ਧਰਨੇ ਵਿਚ ਪੁੱਜੇ ਤੇ ਭਾਕਿਯੂ ਸਿੱਧੂਪੁਰ ਦੇ ਪਿੰਡ ਦਿਉਣ ਦੇ ਆਗੂਆਂ ਨੂੰ ਪੁਲਿਸ ਹਿਰਾਸਤ ਵਿਚ ਲੈ ਕੇ ਵੱਖ-ਵੱਖ ਥਾਣਿਆਂ ਵਿਚ ਲੈ ਗਈ। ਇਸ ਮੌਕੇ ਐਸ.ਪੀ. ਸਿਟੀ ਆਸਵੰਤ ਸਿੰਘ ਦੀ ਅਗਵਾਈ ਘਨੱਈਆ ਚੌਕ ’ਚ ਭਾਰੀ ਪੁਲਿਸ ਤਾਇਨਾਤ ਰਹੀ, ਜਿਸ ਦੀ ਸਮੇਂ-ਸਮੇਂ ਉੱਪਰ ਧਰਨਾਕਾਰੀਆਂ ਨਾਲ ਤਕਰਾਰਬਾਜ਼ੀ ਹੁੰਦੀ ਰਹੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ ਤੇ ਸੁਖਮਨਦੀਪ ਸਿੰਘ ਦੀ ਅਗਵਾਈ ਵਿਚ ਪਾਰਟੀ ਆਗੂਆਂ ਵਲੋਂ ਭਾਈ ਘਨੱਈਆ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿੱਢੇ ਹਰ ਸੰਘਰਸ਼ ਵਿਚ ਭਰਵਾਂ ਸਾਥ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਪੁਲ ਦੇ ਉੱਪਰੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ ਅਗਲੀ ਖ਼ਬਰ ਮੌੜ ਇਲਾਕੇ ਅੰਦਰ ਪੰਜਾਬ ਬੰਦ ਨੂੰ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।