ਪੰਜਾਬ ਬੰਦ ਦੇ ਸੱਦੇ ’ਤੇ ਸੰਗਤ ਮੰਡੀ ਰਹੀ ਮੁਕੰਮਲ ਬੰਦ ਦਵਾਈਆਂ ਦੀਆਂ ਦੁਕਾਨਾਂ ਸਮੇਤ ਬਾਜ਼ਾਰ ਪੂਰਾ ਦਿਨ ਰਿਹਾ ਬੰਦ
ਸੰਗਤ ਮੰਡੀ, 15 ਅਕਤੂਬਰ (ਅੰਮ੍ਰਿਤ ਸ਼ਰਮਾ)- ਪੰਜਾਬ ਬੰਦ ਦੇ ਸੱਦੇ ਦੌਰਾਨ ਸੰਗਤ ਮੰਡੀ ਦੇ ਬਾਜ਼ਾਰ ਅੱਜ ਮੁਕੰਮਲ ਰੂਪ ਵਿਚ ਪੂਰਾ ਦਿਨ ਬੰਦ ਰਹੇ। ਪੰਜਾਬ ਭਰ ਵਿਚ ਅੱਜ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਸੱਦਾ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ਼ ਮੋਰਚੇ ਵਲੋਂ ਦਿੱਤਾ ਗਿਆ ਸੀ, ਜਿਸ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਸੰਯੁਕਤ ਕਿਸਾਨ ਮੋਰਚਾ, ਸਰਕਾਰੀ ਮੁਲਾਜ਼ਮ ਜਥੇਬੰਦੀਆਂ ਅਤੇ ਵਪਾਰ ਮੰਡਲਾਂ ਨੇ ਪੂਰਨ ਸਮਰਥਨ ਦਿੱਤਾ ਸੀ।
ਰ
ਰੋਸ ਮਾਰਚ ਵਿਚ ਹਿੱਸਾ ਲੈਂਦੇ ਦੁਕਾਨਦਾਰ ਅਤੇ ਹੋਰ। ਤਸਵੀਰ: ਅੰਮ੍ਰਿਤਪਾਲ ਸ਼ਰਮਾ
16-10-2026
ਸੰਗਤ ਮੰਡੀ, 15 ਅਕਤੂਬਰ (ਅੰਮ੍ਰਿਤ ਸ਼ਰਮਾ)- ਪੰਜਾਬ ਬੰਦ ਦੇ ਸੱਦੇ ਦੌਰਾਨ ਸੰਗਤ ਮੰਡੀ ਦੇ ਬਾਜ਼ਾਰ ਅੱਜ ਮੁਕੰਮਲ ਰੂਪ ਵਿਚ ਪੂਰਾ ਦਿਨ ਬੰਦ ਰਹੇ। ਪੰਜਾਬ ਭਰ ਵਿਚ ਅੱਜ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਸੱਦਾ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ਼ ਮੋਰਚੇ ਵਲੋਂ ਦਿੱਤਾ ਗਿਆ ਸੀ, ਜਿਸ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਸੰਯੁਕਤ ਕਿਸਾਨ ਮੋਰਚਾ, ਸਰਕਾਰੀ ਮੁਲਾਜ਼ਮ ਜਥੇਬੰਦੀਆਂ ਅਤੇ ਵਪਾਰ ਮੰਡਲਾਂ ਨੇ ਪੂਰਨ ਸਮਰਥਨ ਦਿੱਤਾ ਸੀ। ਸਥਾਨਕ ਦੁਕਾਨਦਾਰਾਂ ਨੇ ਇਸ ਕਤਲ ਪ੍ਰਤੀ ਰੋਸ ਵਜੋਂ ਸੰਗਤ ਮੰਡੀ ਦੇ ਸਾਰੇ ਬਾਜ਼ਾਰ ਬੰਦ ਰੱਖੇ। ਖ਼ਾਸ ਗੱਲ ਇਹ ਰਹੀ ਕਿ ਜਿੱਥੇ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ ਆਦਿ ਨੂੰ ਛੋਟ ਦਿੱਤੀ ਗਈ ਸੀ, ਉਥੇ ਸੰਗਤ ਮੰਡੀ ਵਿਚ ਦਵਾਈਆਂ ਦੀਆਂ ਦੁਕਾਨਾਂ ਤੱਕ ਵੀ ਮੁਕੰਮਲ ਬੰਦ ਨਜ਼ਰ ਆਈਆਂ। ਵਪਾਰੀਆਂ ਨੇ ਕਿਹਾ ਕਿ ਨਸ਼ੇ ਵਿਰੁੱਧ ਲੜਨ ਵਾਲੇ ਨੌਜਵਾਨ ਦੀ ਮੌਤ ਨੇ ਸਾਰੇ ਪੰਜਾਬ ਨੂੰ ਹਿਲਾ ਦਿੱਤਾ ਹੈ। ਸੰਗਤ ਮੰਡੀ ਦੇ ਵਪਾਰੀਆਂ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਪਰਿਵਾਰ ਦੀ ਸੀਬੀਆਈ ਜਾਂਚ ਦੀ ਮੰਗ ਪੂਰੀ ਨਹੀਂ ਹੁੰਦੀ, ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਨੌਜਵਾਨਾ ਵਲੋਂ ਸੰਗਤ ਮੰਡੀ ਵਿਖੇ ਰੋਸ ਮਾਰਚ ਵੀ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰੇਸ਼ਮ ਸਿੰਘ ਸੰਗਤ, ਕੱਤਰ ਸਿੰਘ ਮੈਂਬਰ, ਈਸ਼ਵਰ ਸ਼ਰਮਾ ਸਮੇਤ ਹੋਰ ਵੀ ਦੁਕਾਨਦਾਰ ਉਥੇ ਮੌਜੂਦ ਸਨ।