ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ
ਸੰਗਤ ਮੰਡੀ, 16 ਅਕਤੂਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵੀ ਮੌਜੂਦ ਸਨ।
ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ, ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮਿਲਦੇ ਹੋਏ। ਅਜੀਤ ਤਸਵੀਰ
17-10-2026