17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਏ ਗਏ ਦੋ ਰੋਜ਼ਾ ਸੈਮੀਨਾਰ ‘ਪੰਜਾਬੀ ਭਾਸ਼ਾ ਵਿਚ ਵਿਗਿਆਨ’ ਦੇ ਵੱਖ-ਵੱਖ ਦ੍ਰਿਸ਼। ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਪੰਜਾਬੀ ਭਾਸ਼ਾ ਵਿਚ ਵਿਗਿਆਨ’ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ

ਬਠਿੰਡਾ , 16 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ) : ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ . ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਪੰਜਾਬੀ ਭਾਸ਼ਾ ਰਾਹੀਂ ਵਿਗਿਆਨਕ ਗਿਆਨ ਦੇ ਪ੍ਰਸਾਰ ਅਤੇ ਵਿਗਿਆਨਕ ਸੰਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ਸੈਮੀਨਾਰ ‘ ਪੰਜਾਬੀ ਭਾਸ਼ਾ ਵਿਚ ਵਿਗਿਆਨ ’ ਕਰਵਾਇਆ ਗਿਆ ।

ਅਜੀਤ ਡੈਸਕ 17-10-2026
ਬਠਿੰਡਾ , 16 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ) : ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ . ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਪੰਜਾਬੀ ਭਾਸ਼ਾ ਰਾਹੀਂ ਵਿਗਿਆਨਕ ਗਿਆਨ ਦੇ ਪ੍ਰਸਾਰ ਅਤੇ ਵਿਗਿਆਨਕ ਸੰਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ਸੈਮੀਨਾਰ ‘ ਪੰਜਾਬੀ ਭਾਸ਼ਾ ਵਿਚ ਵਿਗਿਆਨ ’ ਕਰਵਾਇਆ ਗਿਆ । ਸੈਮੀਨਾਰ ਦਾ ਪ੍ਰਬੰਧ ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਵਿਗਿਆਨ ਪਰਿਸ਼ਦ ਪੰਚਨਦ ਪੰਜਾਬ , ਵਿਗਿਆਨ ਭਾਰਤੀ ਅਤੇ ਭਾਰਤੀ ਭਾਸ਼ਾ ਸਮਿਤੀ ਦੇ ਸਹਿਯੋਗ ਨਾਲ ਕੀਤਾ ਗਿਆ । ਸੈਮੀਨਾਰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਪਹਿਲਕਦਮੀ ‘ ਭਾਰਤੀ ਭਾਸ਼ਾ ਉਤਸਵ ’ ਤਹਿਤ ਕਰਵਾਇਆ ਗਿਆ । ਸਮਾਪਤੀ ਸੈਸ਼ਨ ਦੇ ਮੁੱਖ ਮਹਿਮਾਨ ਪ੍ਰੋ . ਰਾਕੇਸ਼ ਸ਼ਾਰਦਾ , ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਹਾ ਕਿ ਵਿਗਿਆਨਕ ਗਿਆਨ ਨੂੰ ਮਾਂ - ਬੋਲੀ ਵਿਚ ਉਪਲਬਧ ਕਰਵਾਉਣਾ ਸਿੱਖਿਆ ਨੂੰ ਸਰਲ , ਸਮਾਵੇਸ਼ੀ ਅਤੇ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਰੂਰੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਅਤੇ ਪੰਜਾਬੀ ਅਖ਼ਬਾਰ ਪੜ੍ਹਨ ਲਈ ਪ੍ਰੇਰਿਤ ਕੀਤਾ । ਵਿਸ਼ੇਸ਼ ਮਹਿਮਾਨ ਪ੍ਰਵੀਨ ਦਾਸ ਨੇ ਨੌਜਵਾਨ ਵਿਗਿਆਨੀਆਂ ਨੂੰ ਮਾਂ - ਬੋਲੀ ਵਿਚ ਖੋਜ ਅਤੇ ਵਿਗਿਆਨਕ ਲੇਖਣੀ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ , ਤਾਂ ਜੋ ਉਨ੍ਹਾਂ ਦੀ ਖੋਜ ਦੇ ਨਤੀਜੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕਣ । ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ . ਵਿਜੈ ਸ਼ਰਮਾ ਨੇ ਸਮਾਗਮ ਵਿਚ ਸ਼ਿਰਕਤ ਕੀਤੀ । ਉਨ੍ਹਾਂ ਵਿਦਿਆਰਥੀਆਂ , ਅਧਿਆਪਕਾਂ , ਖੋਜਕਰਤਾਵਾਂ ਅਤੇ ਭਾਸ਼ਾ ਮਾਹਿਰਾਂ ਨੂੰ ਮਾਂ - ਬੋਲੀ ਰਾਹੀਂ ਵਿਗਿਆਨਕ ਗਿਆਨ ਦੇ ਪ੍ਰਸਾਰ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ । ਸਮਾਗਮ ਦੇ ਆਰੰਭ ਵਿਚ ਮਹਿਮਾਨਾਂ ਦਾ ਸਵਾਗਤ ਕਰਦਿਆਂ ਪ੍ਰਬੰਧਕੀ ਸਕੱਤਰ ਪ੍ਰੋ . ਵਿਪਿਨ ਪਾਲ ਸਿੰਘ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਪੰਜਾਬੀ ਨੂੰ ਵਿਗਿਆਨਕ ਗਿਆਨ ਦੇ ਮਾਧਿਅਮ , ਵਿਗਿਆਨਕ ਪ੍ਰਕਾਸ਼ਨ ਦੀ ਭਾਸ਼ਾ ਅਤੇ ਪ੍ਰਭਾਵਸ਼ਾਲੀ ਸੰਚਾਰ ਦੇ ਸਾਧਨ ਵਜੋਂ ਵਿਕਸਿਤ ਕਰਨ ਲਈ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ । ਇਸ ਮੌਕੇ ਪ੍ਰਬੰਧਕੀ ਸਹਿ - ਸਕੱਤਰ ਪ੍ਰੋ . ਭਾਵਨਾਥ ਪਾਂਡੇ ਨੇ ਸਮਾਗਮ ਵਿਚ ਸ਼ਾਮਲ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਸੈਮੀਨਾਰ ਦੇ ਕਨਵੀਨਰ ਪ੍ਰੋ . ਮੁਕੇਸ਼ ਯਾਦਵ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ , ਜਦਕਿ ਮੰਚ ਸੰਚਾਲਨ ਡਾ . ਸਰਬਜੀਤ ਸਿੰਘ ਮਾਨ ਨੇ ਕੀਤਾ ।
ਪਿਛਲੀ ਖ਼ਬਰ ਪੰਜਾਬ ਵਿਚ ਪਏ ਬੇਮੌਸਮੀ ਮੀਂਹ ਤੇ ਤੇਜ਼ ਝੱਖੜਾਂ ਨੇ ਝੋਨੇ ਦੀ ਪੱਕੀ ਫ਼ਸਲ ਨੁਕਸਾਨੀ ਖੇਤਾਂ ਵਿਚ ਪਾਣੀ ਭਰਨ ਕਾਰਨ ਝੋਨੇ ਦੀ... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਚਿੰਤਾਜਨਕ: ਡਾ. ਦਲਜੀਤ ਸਿੰਘ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।