ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਗਿੱਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਗਿੱਲ ਕਲਾਂ ਦੇ ਨੌਜਵਾਨ ਜਸ਼ਨਪ੍ਰੀਤ ਸਿੰਘ ਗਿੱਲ ਦੇ ਬੇਵਕਤੀ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਜਸ਼ਨਪ੍ਰੀਤ ਸਿੰਘ ਦਾ ਵਿਛੋੜਾ ਅਸਹਿ ਅਤੇ ਅਕਹਿ ਹੈ ਅਤੇ ਉਨ੍ਹਾਂ ਦੀ ਘਾਟ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।
ਅਜੀਤ ਡੈਸਕ
18-10-2026