21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਉਪ ਜ਼ਿਲ੍ਹਾ ਮੈਜਿਸਟਰੇਟਾਂ ਨੇ ਤਿਉਹਾਰ ਵਾਲੇ ਦਿਨ ਕੀਤਾ ਮੰਡੀਆਂ ਦਾ ਦੌਰਾ

ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟਾਂ ਨੇ ਅੱਜ ਦੁਸਹਿਰੇ ਵਾਲੇ ਦਿਨ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ । ਉਪ ਜਿਲ੍ਹਾ ਮੈਜਿਸਟਰੇਟ ਮੌੜ ਗੁਰਜਿੰਦਰ ਸਿੰਘ ਵਲੋਂ ਪੀਰਕੋਟ, ਖੋਖਰ ਅਤੇ ਉਪ ਜ਼ਿਲ੍ਹਾ ਮੈਜਿਸਟਰੇਟ ਰਾਮਪੁਰਾ ਫੂਲ ਬਲਕਰਨ ਸਿੰਘ ਮਾਹਲ ਵਲੋਂ ਮਹਿਰਾਜ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟਾਂ ਨੇ ਅੱਜ ਦੁਸਹਿਰੇ ਵਾਲੇ ਦਿਨ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ । ਉਪ ਜਿਲ੍ਹਾ ਮੈਜਿਸਟਰੇਟ ਮੌੜ ਗੁਰਜਿੰਦਰ ਸਿੰਘ ਵਲੋਂ ਪੀਰਕੋਟ, ਖੋਖਰ ਅਤੇ ਉਪ ਜ਼ਿਲ੍ਹਾ ਮੈਜਿਸਟਰੇਟ ਰਾਮਪੁਰਾ ਫੂਲ ਬਲਕਰਨ ਸਿੰਘ ਮਾਹਲ ਵਲੋਂ ਮਹਿਰਾਜ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਰਿਪੋਰਟ ਅਨੁਸਾਰ 19 ਅਕਤੂਬਰ ਨੂੰ 15,009 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਤਹਿਤ ਕੁੱਲ ਆਮਦ 69,673 ਮੀਟ੍ਰਿਕ ਟਨ ਹੋ ਗਈ ਹੈ। ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵਲੋਂ 25,054 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 6,656 ਮੀਟ੍ਰਿਕ ਟਨ, ਪਨਸਪ ਵਲੋਂ 13,584 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 6,909 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ ਅਤੇ ਕੁੱਲ ਖਰੀਦ 52203 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ।
ਪਿਛਲੀ ਖ਼ਬਰ ਐਸ ਆਈ ਆਰ : ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰਨ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਗੁਰਜੰਟ ਸਿੰਘ ਸਿਵੀਆ ਦੀ ਅਗਵਾਈ ’ਚ ਪਿੰਡ ਵਾਸੀਆਂ ਨੇ ‘ਆਪ’ ਦਾ ਪੱਲਾ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।