21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੰਯੁਕਤ ਕਿਸਾਨ ਮੋਰਚਾ ਦੀ ਇਕੱਤਰਤਾ

ਮਾਨਸਾ, 20 ਅਕਤੂਬਰ (ਸੱਭਿ. ਪ੍ਰਤੀ.)

ਅਜੀਤ ਡੈਸਕ 21-10-2026
ਮਾਨਸਾ, 20 ਅਕਤੂਬਰ (ਸੱਭਿ.ਪ੍ਰਤੀ.)- ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਰੂਪ ਸਿੰਘ ਢਿੱਲੋਂ, ਭਾਰਤੀ ਕਿਸਾਨ ਯੂਨੀਅਨ (ਮਾਲਵਾ) ਦੇ ਤਰਸੇਮ ਸਿੰਘ ਹੀਰਕੇ ਅਤੇ ਭਾਕਿਯੂ ਡਕੌਂਦਾ ਦੇ ਕੁਲਵੰਤ ਸਿੰਘ ਕਿਸ਼ਨਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 23 ਅਕਤੂਬਰ ਨੂੰ ਐਸ. ਆਈ. ਆਰ. ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਤਿੰਨਕੋਨੀ ਵਿਖੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਨੂੰ ਨਿਰੰਤਰ ਅਤੇ ਮਜ਼ਬੂਤੀ ਨਾਲ ਜਾਰੀ ਰੱਖਣ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਨੇ ਅਗਲੀ ਸਾਂਝੀ ਰਣਨੀਤੀ ਤੈਅ ਕੀਤੀ। ਇਸ ਮੌਕੇ ਕੁਲਦੀਪ ਸਿੰਘ ਕਾਦੀਆਂ, ਗੁਰਜੰਟ ਸਿੰਘ ਮਾਨਸਾ, ਗੁਰਮੀਤ ਸਿੰਘ ਧਾਲੀਵਾਲ, ਬੋਘ ਸਿੰਘ ਮਾਨਸਾ, ਨਰਿੰਦਰ ਕੌਰ ਬੁਰਜ ਹਮੀਰਾ, ਦਿਲਬਾਗ ਸਿੰਘ ਰਾਜੇਵਾਲ, ਮਹਿੰਦਰ ਸਿੰਘ ਭੈਣੀਬਾਘਾ, ਅਮਰੀਕ ਸਿੰਘ ਫਫੜੇ ਭਾਈਕੇ, ਕੁਲਦੀਪ ਸਿੰਘ ਹੀਰਕੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਤੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਦੇ ਮੁਲਾਜ਼ਮ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਫਿਰੋਜ਼ਪੁਰ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।