21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਮੌਕੇ ਗੁਰਦੁਆਰਾ ਬਾਬਾ ਸਿੱਧ ਤਿਲਕ ਰਾਏ ਵਿਖੇ ਵੱਡੀ ਗਿਣਤੀ ਸੰਗਤਾਂ ਪੁੱਜੀ

ਮਹਿਰਾਜ, 20 ਅਕਤੂਬਰ (ਸੁਖਪਾਲ ਮਹਿਰਾਜ)- ਦੁਸਹਿਰੇ ਦੇ ਤਿਉਹਾਰ ਮੌਕੇ ਇਤਿਹਾਸਕ ਨਗਰ ਮਹਿਰਾਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਬਾਬਾ ਸਿੱਧ ਤਿਲਕ ਰਾਏ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਗਰ ਮਹਿਰਾਜ ਵਿਚੋਂ ਵਸੇ 22 ਪਿੰਡਾਂ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਅਤੇ ਰਵਾਇਤ ਅਨੁਸਾਰ ਮਿੱਟੀ ਕੱਢਣ ਦੀ ਰਸਮ ਨਿਭਾਈ।

ਅਜੀਤ ਡੈਸਕ 21-10-2026
ਮਹਿਰਾਜ, 20 ਅਕਤੂਬਰ (ਸੁਖਪਾਲ ਮਹਿਰਾਜ)- ਦੁਸਹਿਰੇ ਦੇ ਤਿਉਹਾਰ ਮੌਕੇ ਇਤਿਹਾਸਕ ਨਗਰ ਮਹਿਰਾਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਬਾਬਾ ਸਿੱਧ ਤਿਲਕ ਰਾਏ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਗਰ ਮਹਿਰਾਜ ਵਿਚੋਂ ਵਸੇ 22 ਪਿੰਡਾਂ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਅਤੇ ਰਵਾਇਤ ਅਨੁਸਾਰ ਮਿੱਟੀ ਕੱਢਣ ਦੀ ਰਸਮ ਨਿਭਾਈ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ ’ਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ। ਢਾਡੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮੁੱਚੇ ਸਮਾਗਮ ਦੌਰਾਨ ਸੇਵਾ, ਸ਼ਰਧਾ ਅਤੇ ਆਪਸੀ ਸਾਂਝ ਦਾ ਮਾਹੌਲ ਬਣਿਆ ਰਿਹਾ। ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਰਾਏਪੁਰ ਨੇ ਸੰਗਤਾਂ ਦਾ ਧੰਨਵਾਦ ਕੀਤਾ । ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਬਾਬਾ ਸਿੱਧ ਤਿਲਕ ਰਾਏ ਮਹਿਰਾਜ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਲਈ ਪੰਥ ਰਤਨ ਸੱਚਖੰਡ ਵਾਸੀ ਸੰਤ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਜਥੇਦਾਰ ਬਾਬਾ ਬਚਨ ਸਿੰਘ, ਜਥੇਦਾਰ ਬਾਬਾ ਮਹਿੰਦਰ ਸਿੰਘ, ਜਥੇਦਾਰ ਬਾਬਾ ਜਰਨੈਲ ਸਿੰਘ ਅਤੇ ਸਾਧ ਬਾਬਾ ਪ੍ਰੀਤਮ ਸਿੰਘ ਵਲੋਂ ਕਾਰ ਸੇਵਾ ਕਰਵਾਈ ਜਾ ਰਹੀ ਹੈ।
ਪਿਛਲੀ ਖ਼ਬਰ ਰਿਫਾਇਨਰੀ ਟਾਊਨਸ਼ਿਪ ਕਾਲੋਨੀ ’ਚ 9 ਦਿਨ ਸ਼ਰਧਾ ਨਾਲ ਮਨਾਇਆ ਨਵਰਾਤਰੀ ਦਾ ਤਿਉਹਾਰ ਅਗਲੀ ਖ਼ਬਰ ਸਰਕਾਰੀ ਹਸਪਤਾਲ ਘੁੱਦਾ ਦੇ ਡਾ. ਜੋਬਨਪ੍ਰੀਤ ਸਿੰਘ ਸਰਾਂ ਪੇਂਡੂ ਖੇਤਰ ’ਚ ਦੇ ਰਹੇ ਮਿਆਰੀ ਸਿਹਤ ਸੇਵਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।