ਦੇਸੀ ਕੱਟੇ ਸਮੇਤ ਇਕ ਕਾਬੂ
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਦੇਸੀ ਕੱਟੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਠੰਡੀ ਸੜਕ ਨੇੜੇ ਪੋਖਰ ਮੱਲ ਕੰਟੀਨ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ, ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ ਇਕ ਦੇਸੀ ਪਿਸਤੌਲ ਬਰਾਮਦ ਕਰ ਲਿਆ ਗਿਆ।
ਅਜੀਤ ਡੈਸਕ
23-10-2026