23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੰਗਾ ਦੇ ਖੇਡ ਮੇਲੇ ’ਤੇ ਰਾਮਪੁਰਾ ਦੀ ਟੀਮ ਨੇ ਬਾਜ਼ੀ ਮਾਰੀ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਵਿਖੇ ਰਾਮਣ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਕਬੱਡੀ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਅਤੇ ਹਰਿਆਣਾ ਦੀਆਂ 127 ਟੀਮਾਂ ਨੇ ਭਾਗ ਲਿਆ। ਪੰਜਾਬ ਸਟਾਇਲ ਕਬੱਡੀ 45 ਕਿੱਲੋ ਵਜ਼ਨ ਦੇ ਮੁਕਾਬਲਿਆਂ ਵਿਚ ਪਿੰਡ ਘੱਲ ਕਲਾਂ ਦੀ ਟੀਮ ਪਹਿਲੇ ਸਥਾਨ ’ਤੇ ਅਤੇ ਪਿੰਡ ਰਾਮਪੁਰਾ ਦੀ ਟੀਮ ਦੂਜੇ ਸਥਾਨ ’ਤੇ ਰਹੀ।

ਅਜੀਤ ਡੈਸਕ 23-10-2026
ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਵਿਖੇ ਰਾਮਣ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਕਬੱਡੀ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਅਤੇ ਹਰਿਆਣਾ ਦੀਆਂ 127 ਟੀਮਾਂ ਨੇ ਭਾਗ ਲਿਆ। ਪੰਜਾਬ ਸਟਾਇਲ ਕਬੱਡੀ 45 ਕਿੱਲੋ ਵਜ਼ਨ ਦੇ ਮੁਕਾਬਲਿਆਂ ਵਿਚ ਪਿੰਡ ਘੱਲ ਕਲਾਂ ਦੀ ਟੀਮ ਪਹਿਲੇ ਸਥਾਨ ’ਤੇ ਅਤੇ ਪਿੰਡ ਰਾਮਪੁਰਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਕਬੱਡੀ 55 ਕਿੱਲੋ ਵਜ਼ਨ ਦੇ ਮੁਕਾਬਲਿਆਂ ਵਿਚੋਂ ਪਿੰਡ ਰਾਮਪੁਰਾ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪਿੰਡ ਭੈਣੀ ਬਾਹੀਆ ਦੀ ਟੀਮ ਦੂਜੇ ਸਥਾਨ ’ਤੇ ਰਹੀ। ਖੇਡ ਮੇਲਾ ਜੇਤੂ ਟੀਮ ਦੇ ਜਾਫ਼ੀ ਸੁਖਪ੍ਰੀਤ ਸੁਖੀ ਰਾਮਪੁਰਾ ਨੇ ਲਗਾਤਾਰ ਜੱਫ਼ੇ ਲਾ ਕੇ ਆਪਣੀ ਟੀਮ ਲਈ ਜਿੱਤ ਦਾ ਰਾਹ ਪੱਧਰਾ ਕੀਤਾ। ਇਸ ਖੇਡ ਮੇਲੇ ਵਿਚ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ ਨੇ ਸ਼ਮੂਲੀਅਤ ਕਰਕੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਖੇਡ ਮੇਲੇ ਦੀ ਸਫ਼ਲਤਾ ਲਈ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ ਪੰਚ, ਸੀਰਾ ਸਿੱਧੂ, ਸ਼ਨੀ ਗੰਗਾ, ਸਹਿਕਾਰੀ ਸਭਾ ਦੇ ਪ੍ਰਧਾਨ ਰਮਿੰਦਰ ਸਿੰਘ ਰਮੀ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਸਰਪੰਚਾਂ ਤਰਲੋਚਨ ਸਿੰਘ, ਬਸੰਤ ਸਿੰਘ, ਕਾਲਾ ਸਿੰਘ ਪ੍ਰਭਦੀਪ ਸਿੰਘ, ਲਾਭ ਸਿੰਘ ਨੰਬਰਦਾਰ, ਜਗਦੀਸ਼ ਸਿੰਘ ਡਾ: ਹਰਬੰਸ ਸਿੰਘ, ਡਾ: ਗੁਰਬਚਨ ਸਿੰਘ ਗੁਰਦਾਸ ਸਿੰਘ, ਗੁਰਮੇਲ ਸਿੰਘ ਅਤੇ ਹੋਰਨਾਂ ਮੈਂਬਰਾਂ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਗਿਆ। ਕੁਮੈਂਟੇਂਟਰ ਜਗਦੀਸ਼ ਸ਼ੇਰਪੁਰਾ ਨੇ ਖੇਡ ਮੇਲੇ ਦੀ ਕੁਮੈਂਟਰੀ ਬਾਖੂਬੀ ਨਾਲ ਕੀਤੀ।
ਪਿਛਲੀ ਖ਼ਬਰ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ- ਡਾ: ਬਾਂਸਲ ਬਗਰਾੜੀ ਅਗਲੀ ਖ਼ਬਰ ਮਨਜੀਤ ਸਿੰਘ ਕੋਟਫੱਤਾ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਹਲਕੇ ’ਚ ਗਤੀਵਿਧੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।