23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਉੜੀਆ ਬਸਤੀ ਦੇ ਪੁਲ ਨਿਰਮਾਣ ’ਚ ਹੋਈ ਦੇਰੀ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖ਼ਤ

ਬਠਿੰਡਾ, 22 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਉੜੀਆ ਬਸਤੀ ਵਿਚ ਪੁਲ ਦਾ ਨਿਰਮਾਣ ਸ਼ੁਰੂ ਨਾ ਹੋਣ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀਂ) ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਾਮਲੇ ਦੀ ਜਾਂਚ ਕਰਕੇ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅਜੀਤ ਡੈਸਕ 23-10-2026
ਬਠਿੰਡਾ, 22 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਉੜੀਆ ਬਸਤੀ ਵਿਚ ਪੁਲ ਦਾ ਨਿਰਮਾਣ ਸ਼ੁਰੂ ਨਾ ਹੋਣ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀਂ) ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਾਮਲੇ ਦੀ ਜਾਂਚ ਕਰਕੇ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਵਿਚ ਦਰਜ ਸ਼ਿਕਾਇਤ ਨੰਬਰ 2159/2/2021 ਵਿਚ ਸ਼ਿਕਾਇਤਕਰਤਾ ਨੇ 19 ਦਸੰਬਰ 2025 ਦੀ ਰਿਪੋਰਟ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਸ਼ਿਕਾਇਤਕਰਤਾ ਅਨੁਸਾਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਹੁਕਮਾਂ, ਫ਼ੰਡ ਮਨਜ਼ੂਰ ਹੋਣ ਅਤੇ ਨੀਂਹ ਪੱਥਰ ਰੱਖੇ ਜਾਣ ਦੇ ਬਾਵਜੂਦ ਉੜੀਆ ਬਸਤੀ, ਬਠਿੰਡਾ ਵਿਚ ਪੁਲ ਦਾ ਨਿਰਮਾਣ ਅਜੇ ਤੱਕ ਸ਼ੁਰੂ ਨਹੀਂ ਹੋਇਆ। ਇਸ ਮਾਮਲੇ ਸਬੰਧੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੋਸ਼ ਲਗਾਏ ਕਿ ਉੜੀਆ ਬਸਤੀ ਵਿਚ ਵਾਰ-ਵਾਰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਸਾਲ 2025 ਬਸਤੀ ‘ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ। ਇਸ ਦੌਰਾਨ ਅੱਗ ਦੀ ਲਪੇਟ ‘ਚ ਆਉਣ ਕਾਰਨ ਦੋ ਬੱਚੀਆਂ ਜਿਨ੍ਹਾਂ ਦਾ ਨਾਮ ਰਾਧਾ ਅਤੇ ਮੀਰਾ ਉਮਰ 5 ਸਾਲ ਅਤੇ 7 ਸਾਲ ਦੀ ਮੌਤ ਹੋ ਗਈ ਸੀ। ਸੋਨੂੰ ਮਹੇਸ਼ਵਰੀ ਵਲੋਂ ਕਮਿਸ਼ਨ ਕੋਲ ਗ਼ਲਤ ਰਿਪੋਰਟ ਪੇਸ਼ ਕਰਨ ਅਤੇ ਮਾਮਲੇ ਵਿਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਵਲੋਂ 11 ਅਗਸਤ 2026 ਨੂੰ ਜਾਰੀ ਹੁਕਮਾਂ ਵਿਚ ਸ਼ਿਕਾਇਤ ਦੀ ਕਾਪੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਭੇਜ ਕੇ ਮਾਮਲੇ ਦੀ ਜਾਂਚ ਕਰਨ ਅਤੇ ਕਾਰ ਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 6 ਨਵੰਬਰ 2026 ਨੂੰ ਹੋਵੇਗੀ। ਕਮਿਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਧਰਮਪਾਲ ਬਾਂਸਲ ਮੈਮੋਰੀਅਲ ਅਗਰਵਾਲ ਪੀਰ ਮੰਦਰ ਧਰਮਸ਼ਾਲਾ ਭਗਤਾਂ ਨੂੰ ਸਮਰਪਿਤ ਅਗਲੀ ਖ਼ਬਰ ਏ.ਡੀ.ਸੀ. ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।