24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਘਰੇਲੂ ਝਗੜੇ ਦੇ ਮਾਨਸਿਕ ਦਬਾਅ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਬਠਿੰਡਾ, 23 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੇ ਪਰਸਰਾਮ ਨਗਰ ਵਿਚ, ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਜਦੋਂ ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਨੂੰ ਕਮਰੇ ਵਿਚ ਪੱਖੇ ਨਾਲ ਲਟਕਦਾ ਦੇਖਿਆ ਤਾਂ ਉਨ੍ਹਾਂ ਨੇ ਰੌਲਾ ਪਾਇਆ ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ।

ਅਜੀਤ ਡੈਸਕ 24-10-2026
ਬਠਿੰਡਾ, 23 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੇ ਪਰਸਰਾਮ ਨਗਰ ਵਿਚ, ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਜਦੋਂ ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਨੂੰ ਕਮਰੇ ਵਿਚ ਪੱਖੇ ਨਾਲ ਲਟਕਦਾ ਦੇਖਿਆ ਤਾਂ ਉਨ੍ਹਾਂ ਨੇ ਰੌਲਾ ਪਾਇਆ ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਵਿਸ਼ਾਲ ਚੌਹਾਨ, ਸੌਰਵ ਛਾਬੜਾ ਤੇ ਨਹਿਰੀ ਥਾਣਾ ਮੌਕੇ ’ਤੇ ਪਹੁੰਚ ਗਏ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਲੋਕਾਂ ਨੇ ਕਮਰੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਦਰਵਾਜ਼ਾ ਖੋਲ੍ਹਿਆ। ਪੁਲਿਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ, ਸੰਸਥਾ ਦੇ ਮੈਂਬਰਾਂ ਨੇ ਮ੍ਰਿਤਕ ਕਮਲੇਸ਼ ਮਿਸ਼ਰਾ (37 ਸਾਲ) ਦੀ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੈ ਗਏ। ਮ੍ਰਿਤਕ ਘਰੇਲੂ ਕਲੇਸ਼ ਕਾਰਨ ਪ੍ਰੇਸ਼ਾਨ ਸੀ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।