24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫੂਸ ਮੰਡੀ ਦੇ ਪਰਮਜੀਤ ਸਿੰਘ ਨੇ ਸੁਪਰ ਸੀਡਰ ਨਾਲ ਪਰਾਲੀ ਖੇਤ ਵਿੱਚ ਮਿਲਾ ਕੇ ਕੀਤੀ ਕਣਕ ਦੀ ਬਿਜਾਈ

ਨਥਾਣਾ, 23 ਅਕਤੂਬਰ (ਗੁਰਦਰਸ਼ਨ ਲੁੁੱਧੜ)-ਸਬ ਤਹਿਸੀਲ ਨਥਾਣਾ ਦੇ ਨੰਬਰਦਾਰ ਰੈਸਟ ਹਾਊਸ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਸਬ ਤਹਿਸੀਲ ਦੇ ਨੰਬਰਦਾਰਾਂ ਨਾਲ ਝੋਨੇ ਦੀ ਪਰਾਲੀ ਦੇ ਮੁੱਦੇ ’ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਨਗਰ ਨਥਾਣਾ, ਪਿੰਡ ਪੂਹਲਾ, ਸੇਮਾ, ਪੂਹਲੀ, ਗਿੱਦੜ, ਗੰਗਾ ਨਾਥਪੁਰਾ, ਬੱਜੋਆਣਾ, ਕਲਿਆਣ ਮੱਲ ਕਾ, ਮਾੜੀ, ਭੈਣੀ, ਗੋਬਿੰਦਪੁਰਾ ਅਤੇ ਹੋਰਨਾਂ ਪਿੰਡਾਂ ਦੇ ਨੰਬਰਦਾਰ ਸ਼ਾਮਿਲ ਹੋਏ।

ਪਿੰਡ ਫੂਸ ਮੰਡੀ ਦੇ ਕਿਸਾਨ ਪਰਮਜੀਤ ਸਿੰਘ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕੀਤੇ ਜਾਣ ਮੌਕੇ ਖੇਤੀਬਾੜੀ ਅਧਿਕਾਰੀ। ਅਜੀਤ ਤਸਵੀਰ 24-10-2026
ਨਥਾਣਾ, 23 ਅਕਤੂਬਰ (ਗੁਰਦਰਸ਼ਨ ਲੁੁੱਧੜ)-ਸਬ ਤਹਿਸੀਲ ਨਥਾਣਾ ਦੇ ਨੰਬਰਦਾਰ ਰੈਸਟ ਹਾਊਸ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਸਬ ਤਹਿਸੀਲ ਦੇ ਨੰਬਰਦਾਰਾਂ ਨਾਲ ਝੋਨੇ ਦੀ ਪਰਾਲੀ ਦੇ ਮੁੱਦੇ ’ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਨਗਰ ਨਥਾਣਾ, ਪਿੰਡ ਪੂਹਲਾ, ਸੇਮਾ, ਪੂਹਲੀ, ਗਿੱਦੜ, ਗੰਗਾ ਨਾਥਪੁਰਾ, ਬੱਜੋਆਣਾ, ਕਲਿਆਣ ਮੱਲ ਕਾ, ਮਾੜੀ, ਭੈਣੀ, ਗੋਬਿੰਦਪੁਰਾ ਅਤੇ ਹੋਰਨਾਂ ਪਿੰਡਾਂ ਦੇ ਨੰਬਰਦਾਰ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ: ਸੁਖਪ੍ਰੀਤ ਸਿੰਘ ਨੇ ਕਿਹਾ ਸਾਰੇ ਪਿੰਡਾਂ ਦੇ ਨੰਬਰਦਾਰ ਆਪੋ-ਆਪਣੇ ਪਿੰਡਾਂ ਦੇ ਕਿਸਾਨਾਂ ਨਾਲ ਵਧੀਆ ਰਾਬਤਾ ਰੱਖਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਨੰਬਰਦਾਰਾਂ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇ, ਜਿਵੇਂਕਿ ਪਰਾਲੀ ਨੂੰ ਬਿਨ੍ਹਾਂ ਅੱਗ ਲਾਇਆਂ ਕਣਕ ਦੀ ਬਿਜਾਈ ਹੈਪੀ ਸੀਡਰ, ਜ਼ੀਰੋ ਡਰਿਲ ਜਾਂ ਪਰਾਲੀ ਦੀਆਂ ਗੱਠਾਂ ਬਣਵਾਕੇ ਕੀਤੀ ਜਾ ਸਕਦੀ ਹੈ। ਖੇਤੀ ਮਾਹਿਰਾਂ ਨੇ ਕਿਹਾ ਪਰਾਲੀ ਨੂੰ ਜੇਕਰ ਅੱਗ ਨਾ ਲਗਾਈ ਜਾਵੇ ਤਾਂ ਜਿੱਥੇ ਵਾਤਾਵਰਨ ਸਾਫ਼-ਸੁਥਰਾ ਰਹਿ ਸਕੇਗਾ ਉੱਥੇ ਜ਼ਮੀਨਾਂ ਦੀ ਮਿੱਟੀ ਦੀ ਸਿਹਤ ਬਰਕਰਾਰ ਰੱਖੀ ਜਾ ਸਕੇਗੀ। ਖੇਤੀਬਾੜੀ ਸਬ ਇੰਸਪੈਕਟਰ ਪੁਰਸ਼ੋਤਮ ਲਾਲ ਠਾਕੁਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਦੀ ਸੇਵਾ ਲਈ ਹਰ ਸਮੇਂ ਉਨ੍ਹਾਂ ਦੇ ਸੰਪਰਕ ਵਿਚ ਰਹਿਣਗੇ। ਮੀਟਿੰਗ ਦੌਰਾਨ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਸਬ ਤਹਿਸੀਲ ਪ੍ਰਧਾਨ ਮੇਜਰ ਸਿੰਘ ਸਿੱਧੂ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਲਹਿਰਾ ਮੁਹੱਬਤ, ਰਣਜੀਤ ਸਿੰਘ ਬੱਜੋਆਣਾ, ਸੁਖਵਿੰਦਰ ਸਿੰਘ ਗੋਬਿੰਦਪੁਰਾ, ਸੁਖਪਾਲ ਸਿੰਘ ਲਹਿਰਾ, ਸਰਜੀਤ ਸਿੰਘ ਗਿੱਦੜ, ਹਰਪ੍ਰੀਤ ਸਿੰਘ ਕਲਿਆਣ ਮੱਲ ਕਾ, ਬਲਜੀਤ ਸਿੰਘ ਮਾੜੀ, ਜਗਸੀਰ ਸਿੰਘ ਪੂਹਲਾ, ਕੁਲਦੀਪ ਸਿੰਘ ਤੇ ਗੁਰਦੀਪ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਹਮੇਸ਼ਾ ਨਸ਼ਿਆਂ ਦੇ ਖ਼ਿਲਾਫ਼ ਖੜ੍ਹੀ - ਨਿਰਮਲ ਸਿੰਘ ਚਾਉਕੇ ਅਗਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਦਾ ਐਜੂਕੇਸ਼ਨ ਵਰਲਡ ਰੈਂਕਿੰਗ ’ਚ ਸ਼ਾਨਦਾਰ ਪ੍ਰਦਰਸ਼ਨ, ਪੰਜਾਬ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।