ਪਿੰਡ ਬਾਜਕ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ
ਸੰਗਤ ਮੰਡੀ, 24 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬਾਜਕ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵੱਖ-ਵੱਖ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪਦਿਆਂ ਕਿਹਾ ਕਿ ਇਸ ਸਕੀਮ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਮੁਹੱਈਆ ਕਰਵਾਉਣਾ ਹੈ।
ਅਜੀਤ ਡੈਸਕ
26-10-2026