27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਤੇ ਪੰਥਕ ਹਲਕਿਆਂ ਵਲੋਂ ਭੋਡੀਪੁਰਾ ਦੀ ਨਿਯੁਕਤੀ ਦਾ ਸਵਾਗਤ

ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬੇ ਦੀ ਸਰਗਰਮ ਪੰਥਕ ਸ਼ਖ਼ਸੀਅਤ ਅਤੇ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ ਨੂੰ ਮਾਲਵਾ ਜ਼ੋਨ-2 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਭਾਈ ਪ੍ਰਗਟ ਸਿੰਘ ਭੋਡੀਪੁਰਾ। 27-10-2026
ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬੇ ਦੀ ਸਰਗਰਮ ਪੰਥਕ ਸ਼ਖ਼ਸੀਅਤ ਅਤੇ ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ ਨੂੰ ਮਾਲਵਾ ਜ਼ੋਨ-2 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਪਾਰਟੀ ਆਗੂਆਂ ਅਤੇ ਪੰਥਕ ਹਲਕਿਆਂ ਵਲੋਂ ਸਵਾਗਤ ਕਰਦਿਆਂ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ ਹੈ। ਭਾਈ ਪ੍ਰਗਟ ਸਿੰਘ ਭੋਡੀਪੁਰਾ ਲੰਬੇ ਸਮੇਂ ਤੋਂ ਪੰਥਕ ਖੇਤਰ ਵਿਚ ਸਰਗਰਮ ਹਨ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨਾਲ ਵੀ ਉਨ੍ਹਾਂ ਦੀ ਪੰਥਕ ਸਰਗਰਮੀਆਂ ਵਿਚ ਸਾਂਝ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ਦਾ ਕੋਰ ਕਮੇਟੀ ਮੈਂਬਰ ਐਡਵੋਕੇਟ ਹਰਪਾਲ ਸਿੰਘ ਖਾਰਾ, ਜਨਰਲ ਸਕੱਤਰ ਐਡਵੋਕੇਟ ਮਨਦੀਪ ਸਿੰਘ ਸਿੱਧੂ, ਪੀ.ਏ.ਸੀ. ਮੈਂਬਰ ਲੱਖਾ ਸਿੰਘ ਸਿਧਾਣਾ ਅਤੇ ਦਲੇਰ ਸਿੰਘ ਡੋਡ, ਰਾਮਪੁਰਾ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਗਿੱਲ ਰੌਤਾਂ, ਬਠਿੰਡਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਦਬੜੀਖਾਨਾ, ਮੋਗਾ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ, ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਭੁੱਲਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਰੁਪਾਣਾ, ਮਾਲਵਾ ਜ਼ੋਨ ਸਕੱਤਰ ਗੁਰਪ੍ਰੀਤ ਸਿੰਘ ਬੱਲੋ, ਮੋਗਾ ਜ਼ਿਲ੍ਹਾ ਯੂਥ ਆਗੂ ਸਤਨਾਮ ਸਿੰਘ ਲੋਪੋ, ਬਠਿੰਡਾ ਜ਼ਿਲ੍ਹਾ ਯੂਥ ਆਗੂ ਮਨਪ੍ਰੀਤ ਸਿੰਘ ਮਹਿਰਾਜ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਆਗੂ ਰਾਜਾ ਸਿੰਘ ਬਾਦੀਆਂ ਸਮੇਤ ਹੋਰ ਆਗੂਆਂ ਨੇ ਸਵਾਗਤ ਕੀਤਾ।
ਪਿਛਲੀ ਖ਼ਬਰ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੋ ਪਿੰਡਾਂ ’ਚ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਖਿਡਾਰੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।