ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨ ਗੰਭੀਰ ਜ਼ਖਮੀ
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਵਲੋਂ ਬੀਤੀ ਰਾਤ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋਏ 2 ਵਿਅਕਤੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਇਕ ਘਟਨਾ ਲਾਇਨੋਂਪਾਰ ਇਲਾਕੇ ਦੀ ਠੰਢੀ ਸੜਕ ’ਤੇ ਵਾਪਰੀ ਜਿੱਥੇ ਇਕ ਮੋਟਰ ਸਾਈਕਲ ਤੇ ਜੁਗਾੜੀ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋਈ ਜਿਸ ਕਾਰਨ ਪੰਜਾਬ ਪੁਲਿਸ ਦਾ ਕਾਂਸਟੇਬਲ ਕਰਨਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਅਜੀਤ ਡੈਸਕ
27-10-2026