27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 2.66 ਲੱਖ ਮੀਟ੍ਰਿਕ ਟਨ ਤੋਂ ਪਾਰ

ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 25 ਅਕਤੂਬਰ ਨੂੰ 45489 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਤਹਿਤ ਕੁੱਲ ਆਮਦ 2,66,001 ਮੀਟ੍ਰਿਕ ਟਨ ਹੋ ਗਈ ਹੈ। ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ।

ਅਜੀਤ ਡੈਸਕ 27-10-2026
ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 25 ਅਕਤੂਬਰ ਨੂੰ 45489 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਤਹਿਤ ਕੁੱਲ ਆਮਦ 2,66,001 ਮੀਟ੍ਰਿਕ ਟਨ ਹੋ ਗਈ ਹੈ। ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵਲੋਂ 1,01, 244 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 44,866 ਮੀਟ੍ਰਿਕ ਟਨ, ਪਨਸਪ ਵਲੋਂ 51,199 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 29,441 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ ਅਤੇ ਕੁੱਲ ਖਰੀਦ 2,26,750 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਜਾ ਰਹੇ ਝੋਨੇ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 467 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਪਿੰਡਾਂ ’ਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਤੇ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ।
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੱਲ੍ਹ ਨੂੰ ਗਹਿਰੀ ਬੁੱਟਰ ਵਿਖੇ ਹੋਵੇਗੀ ਅਕਾਲੀ ਦਲ ਦੀ ਵਿਸ਼ਾਲ ਯੂਥ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।