‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ’ਚ ਦਸਤਾਵੇਜ਼ ਵੰਡੇ
ਸੰਗਤ ਮੰਡੀ, 26 ਅਕਤੂਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਬਾਜਕ, ਲੂਲਬਾਈ ਤੇ ਚੱਕ ਅਤਰ ਸਿੰਘ ਵਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਘਰ ਦਾ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ।
ਅਜੀਤ ਡੈਸਕ
27-10-2026