ਕੋਟਸ਼ਮੀਰ ਦੇ ਬਾਬਾ ਜੀਵਨ ਸਿੰਘ ਗੁਰੂ ’ਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਕੋਟਫੱਤਾ, 27 ਅਕਤੂਬਰ (ਰਣਜੀਤ ਸਿੰਘ ਬੁੱਟਰ)- ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਨਗਰ ਕੋਟਸ਼ਮੀਰ ਦੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਵਾਲਮੀਕਿ ਭਾਈਚਾਰੇ ਤੇ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਇੰਜੀਨੀਅਰ ਅਮਿੱਤ ਰਤਨ ‘ਕੋਟਫੱਤਾ’ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਹਾਜ਼ਰ ਹੋਏ ।
ਕੋਟਫੱਤਾ, 27 ਅਕਤੂਬਰ (ਰਣਜੀਤ ਸਿੰਘ ਬੁੱਟਰ)- ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਨਗਰ ਕੋਟਸ਼ਮੀਰ ਦੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਵਾਲਮੀਕਿ ਭਾਈਚਾਰੇ ਤੇ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਇੰਜੀਨੀਅਰ ਅਮਿੱਤ ਰਤਨ ‘ਕੋਟਫੱਤਾ’ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਹਾਜ਼ਰ ਹੋਏ । ਇਸ ਮੌਕੇ ਹੈੱਡ ਗ੍ਰੰਥੀ ਸੁਖਪਾਲ ਸਿੰਘ ਵਲੋਂ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ ਅਤੇ ਸਦਭਾਵਨਾ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਨਗਰ ਪੰਚਾਇਤ ਕੋਟਸ਼ਮੀਰ ਦੇ ਪ੍ਰਧਾਨ ਜਸਵਿੰਦਰ ਕੌਰ ਦੇ ਪੁੱਤਰ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਮੀਤ ਪ੍ਰਧਾਨ ਸੁਖਵਿੰਦਰ ਕੌਰ, ਹਰਭਜਨ ਸਿੰਘ ਸਾਬਕਾ ਪੰਚ, ਕੌਂਸਲਰ ਸੁਖਪਾਲ ਸਿੰਘ ਗ੍ਰੰਥੀ, ਗੁਰੂਘਰ ਦੀ ਕਮੇਟੀ ਦੇ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ ਸੰਦੀਪ ਸਿੰਘ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਕਾਲੀ ਸਿੰਘ, ਗੁਰਪ੍ਰੀਤ ਸਿੰਘ ਸੀਰਾ, ਜੀਵਨ ਸਿੰਘ, ਪੱਪੂ ਸਿੰਘ, ਰਾਜੂ, ਸੇਵਾਦਾਰ ਹਰਭਜਨ ਸਿੰਘ, ਹਰਬੰਸ ਸਿੰਘ ਖ਼ਾਲਸਾ, ਨਗਰ ਪੰਚਾਇਤ ਦੇ ਸਮੂਹ ਕੌਂਸਲਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਮੂਹ ਸੰਗਤ ਹਾਜ਼ਰ ਸੀ।