01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਝੋਟਾ ਹੱਤਿਆ ਮਾਮਲਾ - ਮਾਨਸਾ ’ਚ ਧਰਨਾ 19ਵੇਂ ਦਿਨ ਵੀ ਜਾਰੀ ਰਿਹਾ

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ 19ਵੇਂ ਦਿਨ ਵੀ ਜਾਰੀ ਰਿਹਾ। ਧਰਨੇ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ।

ਅਜੀਤ ਡੈਸਕ 01-11-2026
ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ 19ਵੇਂ ਦਿਨ ਵੀ ਜਾਰੀ ਰਿਹਾ। ਧਰਨੇ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਮੁੱਦਾ ਗੰਭੀਰ ਹੈ ਪਰ ਸਰਕਾਰਾਂ ਗੰਭੀਰਤਾ ਨਹੀਂ ਅਪਣਾ ਰਹੀਆਂ। ਉਨ੍ਹਾਂ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਹੱਤਿਆ ਮਾਮਲੇ ’ਚ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ ਤੇ ਮੰਨਣੀਆਂ ਚਾਹੀਦੀਆਂ ਹਨ। ਧਰਨੇ ਨੂੰ ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਲਿਬਰੇਸ਼ਨ ਦੇ ਆਗੂ ਕਾ. ਰਾਜਵਿੰਦਰ ਸਿੰਘ ਰਾਣਾ, ਬਹੁਜਨ ਮੁਕਤੀ ਪਾਰਟੀ ਦੇ ਜਸਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਦੇ ਗੁਰਮੇਲ ਸਿੰਘ ਫਫੜੇ, ਨੌਜਵਾਨ ਆਗੂ ਭਾਨਾ ਸਿੱਧੂ, ਨਵਜੋਤ ਕੌਰ ਲੰਬੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ, ਝੋਟੇ ਦੇ ਪਿਤਾ ਭੀਮ ਸਿੰਘ, ਨੌਜਵਾਨ ਭਾਰਤ ਸਭਾ ਮਨਪ੍ਰੀਤ ਸਿੰਘ ਮਾਣੂਕੇ, ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਵਿਦਿਆਰਥੀ ਆਗੂ ਅਰਵਿੰਦਰ ਕੌਰ ਆਜ਼ਾਦ, ਕਿਸਾਨ ਆਗੂ ਨਿਰਮਲ ਸਿੰਘ ਝੰਡੂਕੇ ਆਦਿ ਸਨ। ਇੱਥੇ ਦੱਸਣਯੋਗ ਹੈ ਕਿ ਝੋਟੇ ਦੀ 13 ਅਕਤੂਬਰ ਨੂੰ ਇੱਕ ਦਵਾਈ ਵਿਕਰੇਤਾ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ’ਚ ਪਈ ਹੈ, ਜਿਸ ਦੀ ਪਹਿਰੇਦਾਰੀ ’ਤੇ ਨਿਹੰਗ-ਸਿੰਘ ਬੈਠੇ ਹੋਏ ਹਨ। ਐਕਸ਼ਨ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਟੁੱਟਣ ਕਰ ਕੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਪਿਛਲੀ ਖ਼ਬਰ ਭਾਕਿਯੂ ( ਉਗਰਾਹਾਂ ) ਵਲੋਂ ਡਿਪਟੀ ਕਮਿਸ਼ਨਰ ਦਫਤਰ ਨੇੜੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਨਸ਼ੇ ਦੇ ਸੇਵਨ ਲਈ ਵਰਤੀ ਜਾਂਦੀ ਜਗ੍ਹਾ ’ਤੇ ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।