ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਨੇ ਪਹੁੰਚਾਇਆ ਜ਼ਖ਼ਮੀ ਨੂੰ ਹਸਪਤਾਲ
ਰਾਮਾ ਮੰਡੀ, 31 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੀ ਰਾਤ ਬੰਗੀ ਰੋਡ ’ਤੇ ਇਕ ਵਿਅਕਤੀ ਦੇ ਜ਼ਖਮੀ ਪਏ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ’ਤੇ ਪੁਹੰਚੇ ਅਤੇ ਜ਼ਖ਼ਮੀ ਨੂੰ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਅਜੀਤ ਡੈਸਕ
01-11-2026