ਝੋਟਾ ਹੱਤਿਆ ਮਾਮਲੇ ’ ਚ ਇਨਸਾਫ਼ ਲੈਣ ਲਈ ਲਗਾਇਆ ਧਰਨਾ 20 ਵੇਂ ਦਿਨ ਵੀ ਜਾਰੀ
ਮਾਨਸਾ, 1 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਇੱਥੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਐਕਸ਼ਨ ਕਮੇਟੀ ਵਲੋਂ ਦਿੱਤੇ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਕਰਦਿਆਂ ਆਖਿਆ ਕਿ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਅਜੀਤ ਡੈਸਕ
02-11-2026