02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ

ਤਲਵੰਡੀ ਸਾਬੋ, 1 ਨਵੰਬਰ (ਰਣਜੀਤ ਸਿੰਘ ਰਾਜੂ)- ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਹੋਣ ਦੇ ਨਾਲ ਹੀ ਰਸਮੀ ਤੌਰ ਤੇ ਆਰੰਭ ਹੋ ਗਏ। ਆਰੰਭਤਾ ਸਮਾਗਮ ਮੌਕੇ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਉੇੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਹਾਜ਼ਰੀਆਂ ਭਰੀਆਂ।

ਅਜੀਤ ਡੈਸਕ 02-11-2026
ਤਲਵੰਡੀ ਸਾਬੋ, 1 ਨਵੰਬਰ (ਰਣਜੀਤ ਸਿੰਘ ਰਾਜੂ)- ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਹੋਣ ਦੇ ਨਾਲ ਹੀ ਰਸਮੀ ਤੌਰ ਤੇ ਆਰੰਭ ਹੋ ਗਏ। ਆਰੰਭਤਾ ਸਮਾਗਮ ਮੌਕੇ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਉੇੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਹਾਜ਼ਰੀਆਂ ਭਰੀਆਂ।ਆਰੰਭਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਸਬੰਧੀ ਮੁੱਖ ਸਮਾਗਮ 3 ਨਵੰਬਰ ਨੂੰ ਹੋਣਗੇ ਇਨ੍ਹਾਂ ਸਮਾਗਮ ਦੀ ਖ਼ਾਸੀਅਤ ਇਹ ਰਹੇਗੀ ਕਿ ਪੰਥਕ ਰਵਾਇਤ ਅਨੁਸਾਰ ਇਸ ਦਿਨ ਸਮੁੱਚਾ ਮੰਚ ਸੰਚਾਲਨ ਅਤੇ ਗੁਰਮਤਿ ਪ੍ਰਵਾਹ ਬੀਬੀਆਂ ਵਲੋਂ ਹੀ ਸੰਭ ਾਲਿਆ ਜਾਵੇਗਾ। ਬੀਬੀਆਂ ਦੇ ਕੀਰਤਨੀ ਜਥਿਆਂ ਵਲੋਂ ਇਲਾਹੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਪ੍ਰਚਾਰਕ ਬੀਬੀਆਂ ਵਲੋਂ ਗੁਰਮਤਿ ਵਿਚਾਰਾਂ ਤੇ ਮਾਤਾ ਸਾਹਿਬ ਕੌਰ ਜੀ ਦੇ ਲਾਸਾਨੀ ਜੀਵਨ-ਫ਼ਲਸਫ਼ੇ ਦੀ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉੱਧਰ ਆਰੰਭਤਾ ਸਮਾਗਮ ‘ਚ ਹਾਜ਼ਰੀ ਭਰਨ ਉਪਰੰਤ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡੀਆਂ ਅੱਜ ਦੀਆਂ ਬੱਚੀਆਂ ਨੂੰ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੋਂ ਜਾਣੂੰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਬੀਬੀਆਂ ਅਤੇ ਖ਼ਾਸ ਕਰਕੇ ਸਕੂਲੀ ਬੱਚੀਆਂ ਨੂੰ ਅਪੀਲ ਕੀਤੀ ਕਿ ਉਹ 3 ਨਵੰਬਰ ਨੂੰ ਇਸ ਮਹਾਨ ਗੁਰਮਤਿ ਸਮਾਗਮ ‘ਚ ਜ਼ਰੂਰ ਹਾਜ਼ਰੀ ਭਰਨ। ਆਰੰਭਤਾ ਮੌਕੇ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ, ਨਰਿੰਦਰਜੀਤ ਸਿੰਘ ਮੈਨੇਜਰ, ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ, ਭਾਈ ਰਵਿੰਦਰ ਸਿੰਘ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਗੁਰਦੇਵ ਸਿੰਘ ਸੰਧੂ, ਗੁਰਚਰਨ ਸਿੰਘ ਜੀਦਾ, ਜਸਵਿੰਦਰ ਸਿੰਘ ਜ਼ੈਲਦਾਰ, ਭਿੰਦਾ ਸਿੰਘ ਜੱਜਲ, ਹਰਤਾਬਲ ਸਿੰਘ ਸੁੱਖੀ, ਠਾਣਾ ਸਿੰਘ ਚੱਠਾ, ਡਾ.ਗੁਰਮੇਲ ਸਿੰਘ ਘਈ, ਵੀਰਪਾਲ ਕੌਰ, ਸੁਖਵਿੰਦਰ ਕੌਰ ਘਈ ਦੋਵੇਂ ਸਾਬਕਾ ਕੌਂਸਲਰ, ਬਲਕਰਨ ਸਿੰਘ ਸਰਪੰਚ ਪੱਕਾ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸੀ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਲੋਕ ਸਹਿਮ ’ਚ ਜਿਉਂ ਰਹੇ ਹਨ, ਕਾਂਗਰਸ ਸਰਕਾਰ ਬਣਨ ’ਤੇ ਗੈਂਗਸਟਰਵਾਦ ਅਤੇ ਲਾਕਾਨੂੰਨੀ ਖ਼ਤਮ... ਅਗਲੀ ਖ਼ਬਰ ਆਈ.ਸੀ.ਸੀ.ਆਰ. ਜ਼ੋਨਲ ਦਫ਼ਤਰ ਦੇ ਪ੍ਰਤੀਨਿਧੀ ਮੰਡਲ ਵਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ 100 ਤੋਂ ਵੱਧ ਅੰਤਰ-ਰਾਸ਼ਟਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।