02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਕਾਂਸ਼ੀ ਸਕੂਲ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ

ਭਗਤਾ ਭਾਈਕਾ, 1 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ. ਐਮ.

ਅਜੀਤ ਡੈਸਕ 02-11-2026
ਭਗਤਾ ਭਾਈਕਾ, 1 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ.ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫ਼ਤਰ ਬਠਿੰਡਾ ਵਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਰੱਖਿਅਤ ਬਚਪਨ ਅਭਿਆਨ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਗੀਤਾ ਰਾਣੀ ਅਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨਲ ਫੂਲ ਅਤੇ ਪੁਸ਼ਪਾ ਦੇਵੀ ਪੈਨਲ ਐਡਵੋਕੇਟ ਨੇ ਸ਼ਮੂਲੀਅਤ ਕੀਤੀ। ਗੀਤਾ ਰਾਣੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨਾਲ ਮੇਰਾ ਬਚਪਨ ਮੇਰਾ ਅਧਿਕਾਰ, ਕਾਨੂੰਨ ਜਾਨੋ ਬਚਪਨ ਬਚਾਓ, ਸੁਰੱਖਿਆ ਬਚਪਨ, ਅਤੇ ਬੋਲੋ, ਦੱਸੋ , ਬਚਾਓ ਆਦਿ ਵਿਸ਼ਿਆਂ ਸਬੰਧੀ ਵਿਸਥਾਰ ਪੂਰਵਕ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਗੀਤਾ ਰਾਣੀ, ਪੁਸ਼ਪਾ ਦੇਵੀ ਅਤੇ ਉਨ੍ਹਾਂ ਨਾਲ ਆਏ ਹੋਏ ਸਮੁੱਚੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਆਪਣੇ ਸੁਨੇਹੇ ਵਿਚ ਕਾਨੂੰਨੀ ਸੇਵਾ ਅਥਾਰਟੀ ਦੇ ਇਸ ਵਿਸ਼ੇਸ਼ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਲਈ ਇਸ ਤਰ੍ਹਾਂ ਦੇ ਸੈਮੀਨਾਰ ਬਹੁਤ ਹੀ ਲਾਹੇਵੰਦ ਸਾਬਤ ਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਤੋਂ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ, ਆਪਣੇ ਕਰਤੱਵ ਅਤੇ ਹੱਕਾਂ ਦੀ ਜਾਣਕਾਰੀ ਦੇ ਨਾਲ ਨਾਲ ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਹੋਣ ਦਾ ਮੌਕਾ ਮਿਲਦਾ ਹੈ
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਲੱਖਾ ਸਿਧਾਣਾ ਦੇ ਪਰਿਵਾਰ ਨਾਲ ਮੁਲਾਕਾਤ ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਜਥੇ: ਗੁਰਦਿਆਲ ਸਿੰਘ ਅਲੀਸ਼ੇਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।