03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

4 ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਰਕਰਾਂ ’ਚ ਭਾਰੀ ਉਤਸ਼ਾਹ- ਕ੍ਰਿਸ਼ਨ ਸਿੰਘ ਭਾਗੀਵਾਂਦਰ

ਰਾਮਾ ਮੰਡੀ, 2 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਿਸ਼ਾਲ ਰੈਲੀ ਵਿਚ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।

ਅਜੀਤ ਡੈਸਕ 03-11-2026
ਰਾਮਾ ਮੰਡੀ, 2 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਿਸ਼ਾਲ ਰੈਲੀ ਵਿਚ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਰੈਲੀ ਵਿਚ ਪਹੁੰਚਣ। ਉਨ੍ਹਾਂ ਅੱਗੇ ਕਿਹਾ ਕਿ ਵਰਕਰਾਂ ਲਈ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਰੈਲੀ ਸਬੰਧੀ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬੇਅੰਤ ਸਿੰਘ ਸਿੱਧੂ ਬੰਗੀ ਸਾਬਕਾ ਚੇਅਰਮੈਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਛੇ ਗ੍ਰਾਮ ਹੈਰੋਇਨ ਸਮੇਤ ਕੋਟਫੱਤਾ ਦਾ ਵਸਨੀਕ ਨੌਜਵਾਨ ਕਾਬੂ -ਮਾਮਲਾ ਦਰਜ ਅਗਲੀ ਖ਼ਬਰ ਮਨੁੱਖ ਨੂੰ ਮਨੁੱਖ ਸਮਝਣਾ ਹੀ ਅਸਲੀ ਧਰਮ ਹੈ- ਸੁਖਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।