06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਸਕੂਲ ਜੀਤਸਰ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਬੁਢਲਾਡਾ, 5 ਨਵੰਬਰ (ਮਨਚੰਦਾ)- ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੀਆਂ ਖਿਡਾਰਨਾਂ ਨੇ ਨੈਸ਼ਨਲ ਸਟਾਇਲ ਕਬੱਡੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਇੰਦਰਜੀਤ ਕੌਰ ਨੇ 600 ਮੀਟਰ ਦੌੜ ਤੇ ਲੰਬੀ ਛਾਲ ਸਮੇਤ ਕੁਸ਼ਤੀ ਦੇ 25, 28, 30 ਤੇ 32 ਕਿੱਲੋ ਭਾਰ ਵਰਗ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 06-11-2026
ਬੁਢਲਾਡਾ, 5 ਨਵੰਬਰ (ਮਨਚੰਦਾ)- ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੀਆਂ ਖਿਡਾਰਨਾਂ ਨੇ ਨੈਸ਼ਨਲ ਸਟਾਇਲ ਕਬੱਡੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਇੰਦਰਜੀਤ ਕੌਰ ਨੇ 600 ਮੀਟਰ ਦੌੜ ਤੇ ਲੰਬੀ ਛਾਲ ਸਮੇਤ ਕੁਸ਼ਤੀ ਦੇ 25, 28, 30 ਤੇ 32 ਕਿੱਲੋ ਭਾਰ ਵਰਗ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੋਲਾ ਸੁੱਟਣ ’ਚ ਸਾਹਿਬ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਗੁਰਪਿਆਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਤੋਂ ਬਾਅਦ ਸਕੂਲ ਦੇ ਤਕਰੀਬਨ 20 ਖਿਡਾਰੀ ਜਿਲ੍ਹਾ ਪੱਧਰੀ ਮੁਕਾਬਲਿਆਂ ’ਚ ਭਾਗ ਲੈਣਗੇ। ਉਨ੍ਹਾਂ ਜੇਤੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ’ਚ ਕੋਈ ਖੇਡ ਮੈਦਾਨ ਨਾ ਹੋਣ ਦੀ ਸੂਰਤ ’ਚ ਵੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਖੇਡਾਂ ’ਚ ਮੱਲਾਂ ਮਾਰੀਆਂ ਹਨ।
ਪਿਛਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ਦੀ ਸਫ਼ਲਤਾ ਨੇ ਕਾਂਗਰਸ ਦੀ ਵਧਦੀ ਲੋਕਪ੍ਰਿਯਤਾ ’ਤੇ ਲਾਈ ਮੋਹਰ : ਰਾਜਨ ਗਰਗ, ਪ੍ਰੀਤਮ ਕੋਟਭਾਈ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਭੁੱਚੋ ਤੋਂ ਭਾਜਪਾ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਡਾ. ਕੁਲਰਾਜ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।