06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਾਕਿਯੂ ਉਗਰਾਹਾਂ ਜਥੇਬੰਦੀ ਵਲੋਂ ਪਿੰਡ ਮਾਹੀਨੰਗਲ ਇਕਾਈ ਦੀ ਕੀਤੀ ਚੋਣ

ਤਲਵੰਡੀ ਸਾਬੋ, 5 ਨਵੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਤਲਵੰਡੀ ਸਾਬੋ ਦੇ ਪਿੰਡ ਮਾਹੀਨੰਗਲ ਵਿਖੇ ਪਿੰਡ ਕਮੇਟੀ ਦੀ ਨਵੇਂ ਸਿਰਿਓਂ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਆਗੂ ਜਗਦੇਵ ਸਿੰਘ ਜੋਗੇਵਾਲਾ, ਬਲਾਕ ਤਲਵੰਡੀ ਸਾਬੋ ਦੇ ਜਰਨਲ ਸਕੱਤਰ ਕਾਲਾ ਚੱਠੇਵਾਲਾ ਤੇ ਰਣਜੋਧ ਸਿੰਘ ਮਾਹੀਨੰਗਲ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਹੋਇਆ।

ਅਜੀਤ ਡੈਸਕ 06-11-2026
ਤਲਵੰਡੀ ਸਾਬੋ, 5 ਨਵੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਤਲਵੰਡੀ ਸਾਬੋ ਦੇ ਪਿੰਡ ਮਾਹੀਨੰਗਲ ਵਿਖੇ ਪਿੰਡ ਕਮੇਟੀ ਦੀ ਨਵੇਂ ਸਿਰਿਓਂ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਆਗੂ ਜਗਦੇਵ ਸਿੰਘ ਜੋਗੇਵਾਲਾ, ਬਲਾਕ ਤਲਵੰਡੀ ਸਾਬੋ ਦੇ ਜਰਨਲ ਸਕੱਤਰ ਕਾਲਾ ਚੱਠੇਵਾਲਾ ਤੇ ਰਣਜੋਧ ਸਿੰਘ ਮਾਹੀਨੰਗਲ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਹੋਇਆ। ਜਥੇਬੰਦੀ ਦੇ ਪ੍ਰੈੱਸ ਬਿਆਨ ਮੁਤਾਬਿਕ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਪਿੰਡ ਇਕਾਈ ਦੀ ਚੋਣ ਕਰਨ ਸਮੇਂ ਜਥੇਬੰਦੀ ਦੇ ਸੰਵਿਧਾਨ ਬਾਰੇ ਦੱਸਿਆ। ਕਿਸਾਨ ਆਗੂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਹੋਵੇ ਭਾਵੇਂ ਕੇਂਦਰ ਦੀ ਸਰਕਾਰ ਹੋਵੇ, ਦੋਵਾਂ ਦਾ ਮਕਸਦ ਇਕੋ ਹੀ ਹੈ ਕਿਰਤੀ ਲੋਕਾਂ ਦੀ ਲੁੱਟ ਕਰਨਾ। ਪੰਜਾਬ ਸਰਕਾਰ ਨੇ ਸੱਤਾ ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਆਪਣੇ ਚੋਣ ਮਨੋਰਥ ਪੱਤਰ ਵਿਚ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਸਰਕਾਰ ਆਉਣ ਤੇ ਭ੍ਰਿਸ਼ਟਾਚਾਰ, ਨਸ਼ੇ ਤੇ ਬੇਰੁਜ਼ਗਾਰੀ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਲਿਆਵਾਂਗੇ ਪਰ ਸਰਕਾਰ ਬਣਨ ਤੋਂ ਬਾਅਦ ਹੀ ਇਹ ਸਭ ਕੁਝ ਬਦਲ ਗਿਆ। ਰਾਜਗੱਦੀ ਤੇ ਬੈਠਦਿਆਂ ਸਾਰ ਹੀ ਕਿਸਾਨ ਮਜ਼ਦੂਰਾਂ, ਮੁਲਾਜ਼ਮਾਂ, ਅਧਿਆਪਕਾਂ ਅਤੇ ਕਿਰਤੀ ਲੋਕਾਂ ਉਪਰ ਹਰ ਰੋਜ਼ ਸੜਕਾਂ ਉੱਪਰ ਲਾਠੀਚਾਰਜ ਕੀਤਾ ਜਾ ਰਿਹੈ। ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕਰ ਮੁਕਤ ਸਮਝੌਤਾ ਕਰਕੇ ਵਿਦੇਸ਼ੀ ਨੀਤੀਆਂ ਧੱਕੇ ਨਾਲ ਥੋਪੀਆਂ ਜਾ ਰਹੀਆਂ ਹਨ ਇਸ ਲਈ ਕਿਸਾਨਾਂ ਤੇ ਹੋਰ ਤਬਕਿਆਂ ਨੂੰ ਸਿਰ ਜੋੜ ਕੇ ਵੱਡੀ ਤਿਆਰੀ ਨਾਲ ਇਸ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਪਿੰਡ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਪਿੰਡ ਪ੍ਰਧਾਨ ਅਮਰਜੀਤ ਸਿੰਘ ਪੂਨੀਆ, ਮੀਤ ਪ੍ਰਧਾਨ ਬਿੱਕਰ ਸਿੰਘ ਸਿੱਧੂ, ਖ਼ਜ਼ਾਨਚੀ ਲਖਵਿੰਦਰ ਸਿੰਘ, ਜਰਨਲ ਸਕੱਤਰ ਸੁਖਚੈਨ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਸਿੱਧੂ, ਸਹਾਇਕ ਸਕੱਤਰ ਗਗਨਦੀਪ ਸਿੰਘ, ਪ੍ਰਚਾਰ ਸਕੱਤਰ ਗੁਰਮੇਲ ਮਾਨ ਸਮੇਤ ਕਰਮ ਸਿੰਘ ਪੂਨੀਆ, ਬਲਜੀਤ ਸਿੰਘ ਪੂਨੀਆ, ਅਜੈਬ ਸਿੰਘ ਮਾਨ, ਲਛਮਣ ਸਿੰਘ ਪੂਨੀਆ, ਅਜੈਬ ਸਿੰਘ, ਰਾਮ ਸਿੰਘ ਮਾਨ, ਹਰਬੰਸ ਸਿੰਘ, ਜਸਪਾਲ ਸਿੰਘ ਸਿੱਧੂ, ਨਵਦੀਪ ਸਿੰਘ, ਜਗਦੇਵ ਸਿੰਘ, ਗੁਰਸੇਵਕ ਸਿੰਘ ਸਮੇਤ 17 ਮੈਂਬਰੀ ਇਕਾਈ ਚੁਣੀ ਗਈ।
ਪਿਛਲੀ ਖ਼ਬਰ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਖੇਤਰ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।