06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਨਸਾ ਮੋਰਚੇ ਦੀ ਫ਼ਤਿਹ, ਸੰਘਰਸ਼ ਲੜਦੇ ਲੋਕਾਂ ਦੀ ਜਿੱਤ-ਰਾਏਸਰ

ਮਾਨਸਾ, 5 ਨਵੰਬਰ (ਫੱਤੇਵਾਲੀਆ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਭਾਈ ਅਵਤਾਰ ਸਿੰਘ ਰਾਏਸਰ (ਮਹਿਲ ਕਲਾਂ) ਨੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਲਗਾਤਾਰ ਸੰਘਰਸ਼ ਕਰ ਰਹੇ ਲੋਕਾਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਤਿੰਨ ਹਫ਼ਤੇ ਤੋਂ ਵੱਧ ਸਮੇਂ ਤੱਕ ਚੱਲੇ ਇਸ ਮੋਰਚੇ ਨੇ ਪੰਜਾਬ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਕਤ ਫ਼ੈਸਲੇ ਨਾਲ ਸੱਚ ਦੀ ਜਿੱਤ ਅਤੇ ਝੂਠ ਦੀ ਹਾਰ ਹੋਈ ਹੈ।

ਅਜੀਤ ਡੈਸਕ 06-11-2026
ਮਾਨਸਾ, 5 ਨਵੰਬਰ (ਫੱਤੇਵਾਲੀਆ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਭਾਈ ਅਵਤਾਰ ਸਿੰਘ ਰਾਏਸਰ (ਮਹਿਲ ਕਲਾਂ) ਨੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਲਗਾਤਾਰ ਸੰਘਰਸ਼ ਕਰ ਰਹੇ ਲੋਕਾਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਤਿੰਨ ਹਫ਼ਤੇ ਤੋਂ ਵੱਧ ਸਮੇਂ ਤੱਕ ਚੱਲੇ ਇਸ ਮੋਰਚੇ ਨੇ ਪੰਜਾਬ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਕਤ ਫ਼ੈਸਲੇ ਨਾਲ ਸੱਚ ਦੀ ਜਿੱਤ ਅਤੇ ਝੂਠ ਦੀ ਹਾਰ ਹੋਈ ਹੈ। ਰਾਏਸਰ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਭਵਿੱਖ ’ਚ ਵੀ ਝੋਟੇ ਦੇ ਪਰਿਵਾਰ ਨਾਲ ਖੜ੍ਹੀ ਰਹੇਗੀ। ਇਸ ਮੌਕੇ ਭਾਈ ਲਖਬੀਰ ਸਿੰਘ ਖ਼ਾਲਸਾ ਸਹਿਣਾ, ਜਥੇਦਾਰ ਗੁਰਮੁਖ ਸਿੰਘ ਰਾਏਸਰ, ਰਾਮ ਸਿੰਘ, ਜਥੇਦਾਰ ਮਨਪ੍ਰੀਤ ਸਿੰਘ, ਬਾਬਾ ਗੁਰਦੀਪ ਸਿੰਘ ਖ਼ਾਲਸਾ, ਗਿਆਨੀ ਨਿਰਭੈ ਸਿੰਘ, ਰੇਸ਼ਮ ਸਿੰਘ ਚੰਨਣਵਾਲ, ਮੇਜਰ ਸਿੰਘ ਮਹਿਲ ਖ਼ੁਰਦ, ਗੁਰਬਿੰਦਰ ਸਿੰਘ ਗੁਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆਂ ਹੈ- ਬੂਟਾ ਸਿੰਘ ਸੰਦੋਹਾ ਅਗਲੀ ਖ਼ਬਰ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।