ਬਠਿੰਡਾ ਦਿਹਾਤੀ ਦੇ ਪਿੰਡਾਂ ਨੂੰ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ
ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਲਈ 2 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕੇ ਦੇ ਲੋਕਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਗੋਪਾਲ ਸਿੰਘ ਕੋਟਫੱਤਾ
08-11-2026