24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ਼ੁਕਰਾਨਾ ਯਾਤਰਾ ਦੌਰਾਨ ਸਾਹਨੇਵਾਲ ਵਿਖੇ ਪਹੁੰਚਣ ’ਤੇ ਭਾਜਪਾ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਦਾ ਕੀਤਾ ਭਰਵਾਂ ਸਵਾਗਤ

ਸਾਹਨੇਵਾਲ, 23 ਅਗਸਤ (ਹਨੀ ਚਾਠਲੀ)-ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਸੂਬਾਈ ਪ੍ਰਧਾਨ ਅਨੁਜ ਖੋਸਲਾ ਵਲੋਂ ਆਪਣੀ ਨਿਯੁਕਤੀ ‘ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕਰਨ ਲਈ ਅੰਮ੍ਰਿਤਸਰ ਤੱਕ ਕੱਢੇ ਗਏ ਰੋਡ ਸ਼ੋਅ ਦਾ ਅੱਜ ਸਾਹਨੇਵਾਲ ਪੁੱਜਣ ‘ਤੇ ਭਾਜਪਾ ਯੁਵਾ ਮੋਰਚਾ ਪੰਜਾਬ ਦਫ਼ਤਰ ਸਕੱਤਰ ਅੰਕਿਤ ਸੈਣੀ, ਜ਼ਿਲ੍ਹਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਅਤੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਪਵਨ ਕੁਮਾਰ ਟਿੰਕੂ ਵਲੋਂ ਆਪਣੇ ਸਾਥੀਆਂ ਸਮੇਤ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਅਨੁਜ ਖੋਸਲਾ ਦਾ ਸਨਮਾਨ ਵੀ ਕੀਤਾ ਗਿਆ।

ਅਜੀਤ ਡੈਸਕ 24-08-2026
ਸਾਹਨੇਵਾਲ, 23 ਅਗਸਤ (ਹਨੀ ਚਾਠਲੀ)-ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਸੂਬਾਈ ਪ੍ਰਧਾਨ ਅਨੁਜ ਖੋਸਲਾ ਵਲੋਂ ਆਪਣੀ ਨਿਯੁਕਤੀ ‘ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕਰਨ ਲਈ ਅੰਮ੍ਰਿਤਸਰ ਤੱਕ ਕੱਢੇ ਗਏ ਰੋਡ ਸ਼ੋਅ ਦਾ ਅੱਜ ਸਾਹਨੇਵਾਲ ਪੁੱਜਣ ‘ਤੇ ਭਾਜਪਾ ਯੁਵਾ ਮੋਰਚਾ ਪੰਜਾਬ ਦਫ਼ਤਰ ਸਕੱਤਰ ਅੰਕਿਤ ਸੈਣੀ, ਜ਼ਿਲ੍ਹਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਅਤੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਪਵਨ ਕੁਮਾਰ ਟਿੰਕੂ ਵਲੋਂ ਆਪਣੇ ਸਾਥੀਆਂ ਸਮੇਤ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਅਨੁਜ ਖੋਸਲਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਅਨੁਜ ਖੋਸਲਾ ਨੇ ਕਿਹਾ ਕਿ ਭਾਜਪਾ ਯੂਥ ਵਿੰਗ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸਵਾਗਤ ਲਈ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਅੰਕਿਤ ਸੈਣੀ, ਰਸ਼ਪਾਲ ਸਿੰਘ ਮੀਲੂ ਅਤੇ ਪਵਨ ਕੁਮਾਰ ਟਿੰਕੂ ਨੇ ਕਿਹਾ ਕਿ ਅਨੁਜ ਖੋਸਲਾ ਦੇ ਸੂਬਾ ਪ੍ਰਧਾਨ ਬਣਨ ਨਾਲ ਯੂਥ ਵਿੰਗ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦਾ ਇੱਕਜੁੱਟ ਹੋ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯੂਥ ਵਿੰਗ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ। ਇਸ ਮੌਕੇ ਸੰਜੀਵ ਕੁਮਾਰ ਵਰਮਾ, ਜੱਸੀ ਚੌਧਰੀ, ਵਿਨੈ ਕੁਮਾਰ ਭੋਲੂ, ਸੰਦੀਪ ਗੋਇਲ, ਅਤੁਲ ਵਾਲੀਆ, ਲਖਵੀਰ ਸਿੰਘ ਬੰਪੀ ਰਾਮਗੜ੍ਹ, ਹਿਤੇਸ਼ ਗਾਬੜੀਆ, ਮੌਲਿਕ ਗੁਪਤਾ, ਲਕੇਸ਼ ਮੱਘੋ, ਨਰਿੰਦਰ ਨੇਗੀ, ਹਰਿੰਦਰ ਕੁਸ਼ਵਾਹਾ, ਰਿਸ਼ਵ ਕੁਮਾਰ, ਵਿਸ਼ਾਲ ਕੁਮਾਰ ਆਦਿ ਭਾਰੀ ਗਿਣਤੀ ਵਿਚ ਭਾਜਪਾ ਆਗੂ, ਯੁਵਾ ਮੋਰਚਾ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ ਅਗਲੀ ਖ਼ਬਰ ਜੀ . ਐਨ . ਡੀ . ਯੂ . ਰਿਜਨਲ ਕੈਂਪਸ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।